Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸੁਨਾਮ ਹਸਪਤਾਲ ਦੇ ਡਾਕਟਰਾਂ ਨੇ ਰੋਸ ਜਤਾਇਆ 

August 13, 2024 04:15 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੱਛਮੀ ਬੰਗਾਲ ਵਿੱਚ ਇਕ ਮਹਿਲਾ ਡਾਕਟਰ ਨਾਲ ਵਾਪਰੀ ਜਬਰ ਜ਼ਨਾਹ ਅਤੇ ਕਤਲ ਦੀ ਘਿਣਾਉਣੀ ਘਟਨਾ ਦੇ ਖ਼ਿਲਾਫ਼ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਦੇਸ਼ ਵਿਆਪੀ ਸੱਦੇ ਤਹਿਤ ਮੰਗਲਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਦੇ ਡਾਕਟਰਾਂ ਸਮੇਤ ਸਮੁੱਚੇ ਸਟਾਫ ਵੱਲੋਂ ਸਵੇਰੇ 8 ਤੋਂ 10 ਵਜੇ ਤੱਕ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਨੇ ਉਕਤ ਅਤੀ ਸੰਵੇਦਨਸ਼ੀਲ ਮਾਮਲੇ ਦੀ ਉੱਚ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸਿਵਲ ਹਸਪਤਾਲ ਸੁਨਾਮ ਦੇ ਮੈਡੀਕਲ ਅਫਸਰ ਡਾਕਟਰ ਅਮਿੱਤ ਸਿੰਗਲਾ , ਡਾਕਟਰ  ਚਮਨਦੀਪ ਸਿੰਘ ਰੇਖੀ ,  ਡਾਕਟਰ ਪਵੇਲ ,ਡਾ ਪੂਜਾ ਗੁਪਤਾ , ਡਾ ਰੀਤੂ ਗੋਇਲ ਸਮੇਤ ਪੈਰਾ ਮੈਡੀਕਲ ਸਟਾਫ ਲਾਲ ਚੰਦ ,ਜਗਸੀਰ ਸਿੰਘ ,ਸੰਧੀਰ ,ਮਨਜੀਤ ਸਿੰਘ ,ਦਲੀਪ ਚੰਦ ,ਕੁਲਦੀਪ ਕੌਸ਼ਿਕ ਸਮੇਤ ਸਮੁੱਚੇ ਸਟਾਫ ਵੱਲੋਂ ਸਵੇਰੇ 8 ਤੋਂ 10 ਵਜੇ ਤੱਕ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਸਟਾਫ ਦੀ ਸਰੁੱਖਿਆ ਦੀ ਮੰਗੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਰੱਬ ਦਾ ਰੂਪ ਮੰਨੇ ਜਾਂਦੇ ਡਾਕਟਰ ਨਾਲ ਜਬਰ ਜ਼ਨਾਹ ਅਤੇ ਕਤਲ ਕੀਤਾ ਜਾ ਸਕਦਾ ਹੈ ਤਾਂ ਮੁਲਕ ਅੰਦਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਕਿਵੇਂ ਸਮਝਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮਾਮਲੇ ਵਿੱਚ ਪੀੜਤ ਡਾਕਟਰ ਦੇ ਵਾਰਸਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਸਖ਼ਤ ਅੰਦੋਲਨ ਦਾ ਐਲਾਨ ਕਰਨ ਲਈ ਮਜ਼ਬੂਰ ਹੋਵੇਗੀ।

Have something to say? Post your comment