Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ

August 13, 2024 04:33 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਪਟਿਆਲਾ ਦੇ ਪਿੰਡ ਚਮਾਰਹੇੜੀ ਅਤੇ ਹਿਰਦਾਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਮਿਲਾਕੇ ਜਾਂ ਖੇਤਾਂ ਵਿਚੋਂ ਗੰਢਾਂ ਬਣਾਕੇ ਇਕੱਠੀ ਕਰਨ ਸਬੰਧੀ ਤਕਨੀਕੀ ਨੁਕਤੇ ਸਾਂਝ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਧਰਾਂ ਰੱਖਣ ਵਿਚ ਆਪਣਾ ਸਹਿਯੋਗ ਦੇ ਸਕਣ।
  ਪਿੰਡ ਹਿਰਦਾਪੁਰ ਵਿਖੇ ਲੱਗੇ ਪਿੰਡ ਪੱਧਰੀ ਕੈਂਪ ਵਿਚ ਡਾ. ਪਰਮਜੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਿਉਂਕ ਦੇ ਹਮਲੇ ਨੂੰ ਰੋਕਣ ਲਈ ਬੀਜ ਨੂੰ ਕਲੋਰੋਪੈਰੀਫਾਸ ਦਵਾਈ ਨਾਲ ਸੋਧ ਕੇ ਬੀਜਣ ਅਤੇ ਪਰਾਲੀ ਵਿਚ ਸੁੰਡੀ ਦੀ ਸਮੱਸਿਆ ਦੇ ਹੱਲ ਲਈ 800 ਐਮ.ਐਲ ਐਕਾਲੈਕਸ 100 ਮਿ.ਲਿ ਪਾਣੀ ਵਿਚ ਮਿਲਾਕੇ ਸਪਰੇਅ ਕਰਨ ਲਈ ਕਿਹਾ। ਪਿੰਡ ਚਮਾਰਹੇੜੀ ਵਿਖੇ ਲੱਗੇ ਪਿੰਡ ਪੱਧਰੀ ਕੈਂਪ ਵਿਚ ਡਾ. ਰਵਿੰਦਰਪਾਲ ਸਿੰਘ ਚੱਠਾ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਨੂੰ ਅਖੀਰਲਾ ਪਾਣੀ ਇਸ ਤਰੀਕੇ ਨਾਲ ਲਗਾਓ ਤਾਂ ਜੋ ਝੋਨੇ ਦੀ ਵਾਢੀ ਉਪਰੰਤ ਖੇਤ ਵਿਚ ਪਰਾਲੀ ਨੂੰ ਮਿਲਾਉਣ ਸਮੇਂ ਅਤੇ ਨਾਲ ਦੀ ਨਾਲ ਕਣਕ ਬਿਜਾਈ ਕਰਨ ਸਮੇਂ ਖੇਤ ਸਹੀ ਵੱਤਰ ਹਾਲਾਤ ਵਿਚ ਹੋਵੇ।


ਉਹਨਾਂ ਦੱਸਿਆ ਕਿ ਝੋਨੇ ਦੀ ਵਾਢੀ ਸੁਪਰ ਐਸ.ਐਮ.ਐਸ. ਲੱਗੀ ਕੰਬਾਈਨ ਰਾਹੀਂ ਕੀਤੀ ਜਾਵੇ ਜੋ ਕਿ ਪਰਾਲੀ ਨੂੰ ਛੋਟੇ-ਛੋਟੇ ਹਿੱਸਿਆਂ ਵਿਚ ਕੱਟ ਕੇ ਖੇਤ ਵਿਚ ਖਿਲਾਰ ਦਿੰਦੀ ਹੈ ਜਿਸ ਨਾਲ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਚਲਾਉਣ ਵਿਚ ਆਸਾਨੀ ਹੁੰਦੀ ਹੈ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਜੋ ਕਿਸਾਨ ਪਰਾਲੀ ਨੂੰ ਖੇਤਾਂ ਵਿਚ ਮਿਲਾਉਂਦੇ ਹਨ ਉਹਨਾਂ ਦੀ ਫ਼ਸਲ ਦਾ ਝਾੜ ਵਧਦਾ ਹੈ ਅਤੇ ਖੇਤੀ ਖਰਚੇ ਘੱਟਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ। ਇਹਨਾਂ ਕੈਂਪਾਂ ਵਿਚ ਪਿੰਡ ਹਿਰਦਾਪੁਰ ਦੇ ਅਗਾਂਹਵਧੂ ਕਿਸਾਨ ਮੋਹਨ ਸਿੰਘ, ਕਰਨੈਲ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ ਅਤੇ ਪਿੰਡ ਚਮਾਰਹੇੜੀ ਦੇ ਅਗਾਂਹਵਧੂ ਕਿਸਾਨ ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਪ੍ਰਦੀਪ ਸਿੰਘ, ਗੁਰਮੀਤ ਸਿੰਘ, ਜਗਮੇਲ ਸਿੰਘ ਅਤੇ ਲਗਭਗ 100 ਕਿਸਾਨਾਂ ਨੇ ਭਾਗ ਲਿਆ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਗੁਰਦੀਪ ਸਿੰਘ, ਕਮਲਦੀਪ ਸਿੰਘ, ਹਰਪਾਲ ਸਿੰਘ, ਅਸਰ ਫਾਊਂਡੇਸ਼ਨ ਦੇ ਪਲਵਿੰਦਰ ਸਿੰਘ ਅਤੇ ਮਾਨਵ ਵਿਕਾਸ ਸੰਸਥਾਨ ਦੇ ਨੁਮਾਇੰਦੇ ਸਮਰਿਧੀ ਸੂਦ, ਅੰਗਰੇਜ਼ ਸਿੰਘ, ਹਰਪ੍ਰੀਤ ਕੌਰ ਨੇ ਭਾਗ ਲਿਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ