Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Education

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

August 13, 2024 04:37 PM
SehajTimes

ਪਟਿਆਲਾ : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 8 ਸਤੰਬਰ 2024 (ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ 2024 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫ਼ੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ।
  ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30x25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼(ਜਿਨ੍ਹਾਂ ਵਿੱਚੋਂ ਦੋ ਫੋਟੋਆਂਗਜ਼ਟਿਡ ਅਫ਼ਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ