Thursday, December 18, 2025

Chandigarh

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

August 13, 2024 05:13 PM
SehajTimes

ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜ਼ਜਬੇ ਨਾਲ ਭਰਪੂਰ ਸਭਿਆਚਾਰਕ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ

ਮਾਰਚ ਪਾਸਟ ਅਤੇ ਝਾਕੀਆਂ ਸੁਤੰਤਰਤਾ ਦਿਵਸ ਸਮਾਗਮਾਂ ਦਾ ਹਿੱਸਾ ਬਣਨਗੇ

ਮੋਹਾਲੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ।


ਡੀ ਸੀ ਆਸ਼ਿਕਾ ਜੈਨ ਦੇ ਨਾਲ ਐਸ ਐਸ ਪੀ ਦੀਪਕ ਪਾਰਿਕ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਇਸ ਮੌਕੇ ਸਮੁੱਚੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਆਈ ਜੀ ਪੁਲਿਸ ਬਾਬੂ ਲਾਲ ਮੀਣਾ, ਪਰੇਡ ਕਮਾਂਡਰ ਡੀ ਐਸ ਪੀ ਜਤਿੰਦਰ ਚੌਹਾਨ ਦੀ ਅਗਵਾਈ ਵਿੱਚ  ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ ਸਮੇਤ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ।


ਕਰੀਬ 15 ਸਕੂਲਾਂ ਦੇ ਲਗਭਗ 944 ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਭਿਆਚਾਰਕ ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੋਹਾਣਾ, ਏ.ਪੀ.ਜੇ. ਸਕੂਲ ਮੁੰਡੀ ਖਰੜ, ਜੈੱਮ ਪਬਲਿਕ ਸਕੂਲ ਮੋਹਾਲੀ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਲਰਨਿੰਗ ਪਾਥ ਸੈਕਟਰ-67 ਮੋਹਾਲੀ, ਸਰਕਾਰੀ ਹਾਈ ਸਕੂਲ ਕੁੰਬੜਾ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਸੀ. ਸੈ. ਸਕੂਲ, ਰਤਵਾੜਾ ਸਾਹਿਬ ਅਤੇ ਸੇਂਟ ਸੋਲਜਰ ਸਕੂਲ ਫੇਜ਼-7 ਮੋਹਾਲੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ਿਆਂ 'ਤੇ ਆਧਾਰਿਤ ਵੱਖ-ਵੱਖ ਗੀਤਾਂ ਅਤੇ ਹੋਰ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ।    


ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਭਾਗੀਦਾਰ ਸਕੂਲਾਂ ਅਤੇ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਸ਼ੁਭ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਐਸ ਐਸ ਪੀ, ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਏ ਡੀ ਸੀ (ਆਰ ਡੀ) ਸੋਨਮ ਚੌਧਰੀ, ਐਸ ਡੀ ਐਮ ਦੀਪਾਂਕਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਹਰਮਿੰਦਰ ਸਿੰਘ ਹੁੰਦਲ ਸਹਾਇਕ ਕਮਿਸ਼ਨਰ (ਜ), ਐਸ ਪੀ ਜੋਤੀ ਯਾਦਵ ਤੇ ਹਰਵੀਰ ਸਿੰਘ ਅਟਵਾਲ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਡੀ.ਈ.ਓ ਡਾ.ਗਿੰਨੀ ਦੁੱਗਲ ਅਤੇ ਹੋਰ ਅਧਿਕਾਰੀ ਸਾਹਿਬਾਨ ਸ਼ਾਮਿਲ ਸਨ।

 

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ