Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਜਪਾ ਯੁਵਾ ਮੋਰਚਾ ਨੇ ਸੁਨਾਮ ’ਚ ਕੱਢੀ ਤਿਰੰਗਾ ਯਾਤਰਾ

August 13, 2024 06:13 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਭਾਜਪਾ ਯੁਵਾ ਮੋਰਚਾ ਵੱਲੋਂ ਮੰਗਲਵਾਰ ਨੂੰ ਸੁਨਾਮ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੇਰਵਿੰਦਰ ਸਿੰਘ ਰਵੀ ਡਸਕਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਸ਼ਿਰਕਤ ਕੀਤੀ। ਤਿਰੰਗਾ ਯਾਤਰਾ ਦੀ ਸਮਾਪਤੀ ਮੌਕੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਯਾਤਰਾ ਕੱਢਕੇ ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ਼ੋਂ ਸ਼ੁਰੂ ਕੀਤੀ ਹਰ ਘਰ ਤਿਰੰਗਾ ਲਹਿਰ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ 15 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਆਪੋ ਆਪਣੇ ਘਰਾਂ ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ। ਮੈਡਮ ਦਾਮਨ ਬਾਜਵਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਬੂਥ ਪੱਧਰ ਤੇ ਲੋਕਾਂ ਨਾਲ ਸੰਪਰਕ ਕਰਨ ਤਾਂ ਜੋ ਲੋੜਵੰਦਾਂ ਨੂੰ ਫ਼ਾਇਦਾ ਮਿਲ ਸਕੇ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜਿਲ੍ਹਾ ਪ੍ਰਧਾਨ ਸ਼ੇਰਵਿੰਦਰ ਸਿੰਘ ਰਵੀ ਡਸਕਾ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਦਰਸ਼ਨ ਸਿੰਘ ਸਰਪੰਚ ਨਮੋਲ ਮੰਡਲ ਪ੍ਰਧਾਨ ਦਿਹਾਤੀ, ਸ਼ੰਕਰ ਬਾਂਸਲ, ਰਜਿਤ, ਗੁਰਧਿਆਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ