Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਨੇ " ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਤਹਿਤ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

August 13, 2024 06:38 PM
ਅਸ਼ਵਨੀ ਸੋਢੀ

ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ਼

ਮਾਲੇਰਕੋਟਲਾ : ਭਾਰਤ ਸਰਕਾਰ ਦੁਆਰਾ ਚਲਾਈ ਗਈ "ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਤਹਿਤ "ਨਾਰੀ ਸ਼ਕਤੀ, ਜਲ ਸ਼ਕਤੀ" ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਜ਼ਿਲੇ ਵਿੱਚ ਪਾਣੀ ਦੀ ਬਿਹਤਰ ਸਾਂਭ ਸੰਭਾਲ ਕਰਦੇ ਹੋਏ ਅਤੇ ਇਸ ਦੀ ਸੰਯਮ ਨਾਲ ਵਰਤੋਂ ਦੇ ਨਿਯਮ ਨੂੰ ਉਤਸਾਹਿਤ ਕੀਤਾ ਜਾਵੇ । ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ "ਨਾਰੀ ਸ਼ਕਤੀ, ਜਲ ਸ਼ਕਤੀ" ਮੁਹਿੰਮ ਤਹਿਤ ਹਰੇਕ ਵਿਭਾਗ ਦਾ ਸਹਿਯੋਗ ਲੋੜੀਂਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਜਲ ਸ਼ਕਤੀ ਅਭਿਆਨ ਕੈਚ ਦਾ ਰੇਨ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪਰੰਪਰਾਗਤ ਪਾਣੀ ਸਰੋਤਾਂ ਦੀ ਪੁਨਰ ਸੁਰਜੀਤ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ, ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਸੱਦਾ ਦਿੰਦਿਆ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ ਅਤੇ ਬੂਟੇ ਲਾਉਣ ਆਦਿ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅੱਗੇ ਆਉਣ ਤਾਂ ਜੋ ਕੁਦਰਤੀ ਸੋਮਿਆਂ ਨੂੰ ਭਵਿੱਖ ਲਈ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਔਰਤਾਂ ਨੂੰ ਪ੍ਰੇਰਿਤ ਕੀਤਾ ਜਾਵੇ ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਰਸਾਤੀ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੀਆਂ ਇਮਾਰਤਾਂ 'ਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾ ਸਕੇ । ਉਨ੍ਹਾਂ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਸਬੰਧੀ ਹੋਰ ਯੋਜਨਾਵਾਂ ਬਣਾਉਣ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੈਚ ਦਾ ਰੇਨ ਮੁਹਿੰਮ ਤਹਿਤ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਇਸ ਦੀ ਮੁੜ ਵਰਤੋਂ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਰਿੰਪੀ ਗਰਗ, ਡੀ.ਡੀ.ਐਫ ਆਸਿਫ਼ ਖਾਨ, ਐਸ.ਡੀ.ਓ ਇੰਜ.ਹਰਮਨ, ਇੰਜ.ਪ੍ਰਿੰਸ ਮੋਦੀ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ ।

 

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ