Saturday, November 01, 2025

Malwa

ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ ਤਹਿਤ ਮ੍ਰਿਤਕ ਵਿਅਕਤੀ ਦੇ ਵਾਰਸਾਂ ਨੂੰ ਦਿੱਤਾ ਜਾਵੇਗਾ 2 ਲੱਖ ਰੁਪਏ ਮੁਆਵਜ਼ਾ : ਡੀ ਸੀ 

August 13, 2024 07:52 PM
SehajTimes
ਫ਼ਤਹਿਗੜ੍ਹ ਸਾਹਿਬ : ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਜਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਤਹਿਤ ਮ੍ਰਿਤਕ ਵਿਅਕਤੀ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਹਾਦਸਾ ਗ੍ਰਸਤ ਵਿਅਕਤੀ ਨੂੰ 50 ਹਜਾਰ ਰੁਪਏ ਮੁਆਵਜਾ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਸੰਬਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਓਹਨਾ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਬਾਰੇ ਵਿਸਥਾਰ ਸਾਹਿਤ ਜਾਣਕਾਰੀ ਸਾਂਝੀ ਕੀਤੀ ਗਈ ।ਓਹਨਾ ਕਿਹਾ ਕਿ ਇਸ ਸਕੀਮ ਅਨੁਸਾਰ ਇਹ ਮੁਆਵਜ਼ਾ ਨਿਰਧਾਰਿਤ ਸਮੇਂ ਅੰਦਰ ਦਿੱਤਾ ਜਾਵੇਗਾ। 
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ .(ਜ) ਸ੍ਰੀਮਤੀ ਇਸ਼ਾ ਸਿੰਗਲ, ਉਪ ਮੰਡਲ ਮੈਜਿਸਟਰੇਟ,ਫਤਹਿਗੜ੍ਹ ਸਾਹਿਬ ਸ੍ਰੀਮਤੀ ਇਸਮਤ ਵਿਜੈ ਸਿੰਘ, ਉਪ ਮੰਡਲ ਮੈਜਿਸਟਰੇਟ ਅਮਲੋਹ ਅਤੇ ਰਿਜਨਲ ਟਰਾਂਸਪੋਰਟ ਅਫਸਰ, ਫਤਹਿਗੜ੍ਹ ਸਾਹਿਬ, ਨਮਨ ਮੜਕਨ, ਉਪ ਕਪਤਾਨ ਪੁਲਿਸ, ਫਤਹਿਗੜ੍ਹ ਸਾਹਿਬ ਅਤੇ ਸਿਵਲ ਸਰਜਨ ਸ੍ਰੀਮਤੀ ਦਵਿੰਦਰਜੀਤ ਕੌਰ ਸਮੇਤ ਹੋਰ ਅਧਿਕਾਰੀ ਹਾਜਰ ਸਨ।
 
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ