Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

"ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ"

August 13, 2024 08:20 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਉੱਤੇ  ਆਪਣਾ ਪ੍ਰਤੀਕਰਮ ਜਾਹਰ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ  ਹਨ । ਉਹਨਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਤੱਕ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ਵਿੱਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। 
ਉਹਨਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ  ਡੇਰਾ ਸਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ  2017 ਤੋਂ ਲੈ ਕੇ ਹੁਣ ਤੱਕ ਘੱਟੋ ਘੱਟ 10 ਵਾਰ ਪੈਰੋਲ ਤੇ ਫਰਲੋ ਉੱਤੇ ਜੇਲ ਤੋਂ ਬਾਹਰ ਆ ਚੁੱਕਾ ਹੈ, ਜੋ ਹੁਣ 21 ਦਿਨਾਂ ਦੀ ਹੋਰ ਪੈਰੋਲ ਤੇ ਸੁਨਾਰੀਆ ਜੇਲ ਤੋਂ ਯੂਪੀ ਦੇ ਬਾਗਪਤ ਸਥਿਤ ਬਰਨਾਮਾ ਆਸ਼ਰਮ ਵਿੱਚ ਰਹੇਗਾ। ਉਹਨਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਚੋਣਾਂ ਦੇ ਨੇੜੇ ਹੀ ਫ਼ਰਲੋ ਜਾਂ  ਪੈਰੋਲ ਕਿਉਂ ਦਿੱਤੀ ਜਾਂਦੀ ਹੈ, ਕਿਉਂਕਿ ਹਰਿਆਣਾ ਵਿੱਚ ਵਿਧਾਨ ਸਭਾ ਦੇ ਚੋਣਾਂ ਤੇ ਪੰਜਾਬ ਵਿੱਚ ਜਿਮਨੀ ਚੋਣਾਂ ਅਤੇ ਪੰਚਾਇਤੀ ਚੋਣਾਂ ਨੇੜੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ  ਸੰਗੀਨ ਦੋਸ਼ਾਂ ਵਿੱਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ  ਪੈਰੋਲ ਜਾਂ ਫਰਲੋ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਹਾਈਕੋਰਟ ਪਟੀਸ਼ਨ ਵੀ  ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਨਯੋਗ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਅਜਿਹੇ ਫੈਸਲੇ ਲੈਣ ਦੇ ਜਿਆਦਾ ਸਮਰੱਥ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ