Monday, November 03, 2025

Chandigarh

ਐਸ ਏ ਐਸ ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

August 14, 2024 12:32 PM
SehajTimes

ਐਸ.ਏ.ਐਸ.ਨਗਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ 3 ਅਗਸਤ ਤੋਂ 11 ਅਗਸਤ 2024 ਤੱਕ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਇਨ੍ਹਾਂ 13 ਨਸ਼ਾ ਤਸਕਰਾਂ ਕੋਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 32.5 ਕਿਲੋ ਭੁੱਕੀ, 4.8 ਕਿਲੋ ਅਫੀਮ, 1.47 ਕਿਲੋ ਚਰਸ, 260 ਗ੍ਰਾਮ ਗਾਂਜਾ ਅਤੇ 48 ਗ੍ਰਾਮ ਚਿੱਟਾ/ਹੈਰੋਇਨ ਤੋਂ ਇਲਾਵਾ 232 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

    ਇਸੇ ਤਰ੍ਹਾਂ ਵੱਖ-ਵੱਖ ਨਸ਼ਾ ਤਸਕਰਾਂ ਦੀ 1.97 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਤਿਆਰ ਰਹਿਣ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ