Sunday, November 02, 2025

Malwa

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ

August 15, 2024 04:50 PM
ਅਸ਼ਵਨੀ ਸੋਢੀ

* ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਲਈ 16 ਸਤੰਬਰ ਨਾਲ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ
*    ਕਿਹਾ , ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਬਣਵਾਉਣ ਲਈ ਅੱਗੇ ਆਉਂਣ,ਵਿਸ਼ੇਸ ਕੈਪਾਂ ਦਾ ਲਾਭ ਉਠਾਉਣ

ਮਾਲੇਰਕੋਟਲਾ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ)ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਯੌਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ।  ਸੋਧੇ ਸ਼ਡਿਊਲ ਅਨੁਸਾਰ ਐਸ.ਜੀ.ਪੀ.ਸੀ. ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਫਾਰਮ 16 ਸਤੰਬਰ 2024 ਤੱਕ ਦਿੱਤੇ ਜਾ ਸਕਦੇ ਹਨ । ਆਖਰੀ ਵੋਟਰ ਸੂਚੀ ਤਿਆਰੀ ਦੇ ਸਬੰਧੀ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਸ ਗੱਲ ਦੀ ਜਾਣਕਾਰੀ  ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਾਂਝੀ ਕਰਦਿਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਫਾਰਮਾਂ ਵਿੱਚ ਸਾਰੇ ਯੋਗ ਸਿੱਖ ਵੋਟਰਾਂ ਲਈ ਫੋਟੋ ਲਗਾਉਣਾ ਲਾਜਮੀ ਸੀ, ਪ੍ਰੰਤੂ ਹੁਣ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਯੋਗ ਸਿੱਖ ਮਹਿਲਾ ਵੋਟਰਾਂ ਲਈ ਫੋਟੋ ਲਗਾਉਣੀ ਆਪਸ਼ਨਲ ਹੋਵੇਗੀ।   ਡਾ ਪੱਲਵੀ ਨੇ ਜ਼ਿਲ੍ਹੇ ਦੇ ਯੋਗ ਕੇਸਾਧਾਰੀ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਫਾਰਮ ਨੰ.01 ਭਰਕੇ ਸਬੰਧਤ ਪਟਵਾਰੀ,ਬੀ.ਐਲ.ਓਜ਼, ਦਫ਼ਤਰ ਐਸ.ਡੀ.ਐਮ. ਆਦਿ ਵਿਖੇ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ।  ਉਨ੍ਹਾਂ ਹੋਰ ਕਿਹਾ ਕਿ ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ/ਹੈਡ ਗ੍ਰੰਥੀਆਂ ਨੂੰ ਸਿੱਖ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਸਥਾ ਰੱਖਣ ਵਾਲੇ ਕੇਸਧਾਰੀ ਵਿਅਕਤੀ ਨੂੰ ਸੰਗਰਾਂਦ ਤੋਂ ਪਹਿਲਾ ਪਹਿਲਾ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਮਿਤੀ 16 ਅਗਸਤ ਨੂੰ ਆਪਣੇ ਹਲਕੇ ਦੇ ਗੁਰਦੁਆਰਾ ਸਾਹਿਬਾਂ ਵਿੱਚ ਵਿਸ਼ੇਸ ਕੈਂਪ ਲਗਾਉਣ ਤਾਂ ਜੋ ਵੱਧ ਵੱਧ ਕੇਸਾਧਾਰੀਆਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਇੱਕਤਰ ਹੋ ਸਕਣ  । ਉਨ੍ਹਾਂ ਕੇਸਾਧਾਰੀ ਸਿੱਖ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਵਿਸ਼ੇਸ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ