Tuesday, September 16, 2025

Malwa

ਸੁਨਾਮ ’ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

August 15, 2024 05:33 PM
ਦਰਸ਼ਨ ਸਿੰਘ ਚੌਹਾਨ

ਐਸਡੀਐਮ ਦਫ਼ਤਰ ਅੱਗੇ ਫੂਕੀਆਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ


ਸੁਨਾਮ : ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨ ਪਹਿਲਾਂ ਆਨਾਜ ਮੰਡੀ ਵਿਖੇ ਇਕੱਤਰ ਹੋਏ। ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ ਅਤੇ ਹੈਪੀ ਨਮੋਲ ਆਗੂਆਂ ਨੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਨਵੇਂ ਫ਼ੌਜਦਾਰੀ ਕਾਨੂੰਨ ਬਣਾਕੇ ਹੱਕ ਮੰਗਦੇ ਇਨਸਾਫ਼ ਪਸੰਦ ਲੋਕਾਂ ਦੀ ਸੰਘੀ ਨੱਪਣ ਦਾ ਯਤਨ ਕੀਤਾ ਹੈ ਲੇਕਿਨ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨ, ਮਜ਼ਦੂਰ ਸਰਕਾਰ ਦੇ ਅਜਿਹੇ ਵਰਤਾਰੇ ਤੋਂ ਨਹੀਂ ਡਰਨਗੇ। ਉਨ੍ਹਾਂ ਕਿਹਾ ਕਿ ਕਾਨੂੰਨੀ ਮਾਹਿਰਾਂ ਨੇ ਦਸਿਆ ਕਿ ਕਿਸ ਤਰ੍ਹਾਂ ਇਹ ਕਾਨੂੰਨ ਆਮ ਨਾਗਰਿਕ ਦੇ ਅਧਿਕਾਰਾਂ ਦਾ ਘਾਣ ਕਰਨਗੇ। ਇਹ ਕਾਨੂੰਨ ਕਿਵੇਂ ਸੰਵਿਧਾਨ ਦੇ ਸਿਧਾਂਤਾਂ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਧੇ ਤੌਰ ’ਤੇ ਭਾਰਤ ਨੂੰ ਇੱਕ ਪੁਲਿਸ ਸਟੇਟ ਬਣਾਉਣ ਵੱਲ ਇਸ਼ਾਰਾ ਕਰਦੇ ਹਨ, ਨਵੇਂ ਫ਼ੌਜਦਾਰੀ ਕਾਨੂੰਨਾਂ ਨਾਲ ਪੁਲਿਸ ਦੇ ਕੋਲ ਅੰਨੀਆਂ ਤਾਕਤਾਂ ਹੋ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 31 ਅਗੱਸਤ ਨੂੰ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਵਿੱਚ ਵੱਡੇ ਇਕੱਠ ਕੀਤੇ ਜਾਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ