Monday, June 16, 2025

Malwa

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

August 15, 2024 06:13 PM
SehajTimes

• ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ

ਈਸੜੂ (ਲੁਧਿਆਣਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।

 

 

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲਬਧ ਹੋਣਗੀਆਂ, ਜੋ ਸਿੱਖਣ ਲਈ ਅਨੁਕੂਲ ਤਜਰਬਾ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਅਧਾਰਤ ਮਿਆਰੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।

 

 

 

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਵੱਡੀ ਜਾਇਦਾਦ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਵਰਦਾਨ ਸਿੱਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਇਹ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੁਨਰ ਤੇ ਕਾਬਲੀਅਤ ਨੂੰ ਸਾਬਤ ਕਰਨ ਲਈ ਹੀਰੇ ਪੈਦਾ ਕਰਨਗੀਆਂ।

 

 

 

ਉਦਘਾਟਨੀ ਸਮਾਰੋਹ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਜੋਸ਼ ਨਾਲ ਕੰਮ ਕਰਨ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਦੇ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ