Wednesday, September 17, 2025

Malwa

ਨਜਾਇਜ਼ ਢੰਗ ਨਾਲ ਬੱਚਿਆਂ ਨੂੰ ਸਕੂਲ ਛੱਡਣ ਤੇ ਵਾਪਸ ਲਿਆਉਣ ਵਾਲੇ ਆਟੋ ਰਿਕਸ਼ਿਆਂ ਤੇ ਕੀਤੀ ਜਾਵੇ ਕਾਰਵਾਈ: ਐਸ.ਡੀ.ਐਮ.

August 17, 2024 01:36 PM
SehajTimes

ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਬਣਾਈ ਜਾਵੇ ਯਕੀਨੀ

ਐਸ.ਡੀ.ਐਮ. ਇਸ਼ਮਿਤ ਵਿਜੈ ਸਿੰਘ ਨੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਕੰਪਲੈਕਸ ਵਿਖੇ ਹੋਈ। ਜਿਸ ਵਿੱਚ ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸੁਸ਼ੀਲ ਨਾਥ, ਟਰੈਫਿਕ ਇੰਚਾਰਜ ਰਾਜਵਿੰਦਰ ਸਿੰਘ ਅਤੇ ਜਸਵੀਰ ਸਿੰਘ ਡੀ.ਐਮ. ਸਪੋਰਟਸ ਨੇ ਭਾਗ ਲਿਆ।

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਨੇ ਟਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਜਾਇਜ਼ ਢੰਗ ਨਾਲ ਬੱਚਿਆਂ ਨੂੰ ਸਕੂਲਾਂ ਤੱਕ ਛੱਡਣ ਤੇ ਵਾਪਸ ਘਰਾਂ ਤੱਕ ਲਿਆਉਣ ਵਾਲੇ ਆਟੋ ਰਿਕਸ਼ਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਲਈ ਜਰੂਰੀ ਕੀਤੇ ਗਏ ਉਪਕਰਣਾਂ ਸਬੰਧੀ ਵੀ ਸਕੂਲ ਬੱਸਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜਰੂਰੀ ਉਪਕਰਣ ਨਾ ਹੋਣ ਵਾਲੀਆਂ ਬੱਸਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

          ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਨੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਨਾਂ ਲਾਇਸੈਂਸ ਵਾਹਨ ਚਲਾਉਣ ਵਾਲੇ ਨਾਬਾਲਗਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਨਾਬਾਲਗ ਬੱਚਿਆਂ ਨੂੰ ਬਿਨਾਂ ਲਾਇਸੈਂਸ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਕਈ ਵਾਰ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ  ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਸਫਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕੀਤੀ ਗਈ ਹੈ ਤਾਂ ਜੋ ਸਕੂਲੀ ਵਿਦਿਆਰਥੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

          ਮੀਟਿੰਗ ਦੌਰਾਨ ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਮੰਤਵ ਨਾਲ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਾਲਿਸੀ ਤਹਿਤ ਸਕੂਲੀ ਬੱਸਾਂ ਲਈ ਲਾਜ਼ਮੀ ਕੀਤੇ ਗਏ ਉਪਕਰਣ ਨਾ ਹੋਣ ਵਾਲੀਆਂ ਬੱਸਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜਮੀਨੀ ਪੱਧਰ ਤੇ ਲਾਗੂ ਕਰਵਾਉਣ ਲਈ ਸਖਤੀ ਨਾਲ ਕਾਰਵਾਈ ਜਾਰੀ ਹੈ ਅਤੇ ਭਵਿੱਖ ਵਿੱਚ ਹੀ ਸਕੂਲੀ ਬੱਸਾਂ ਦੀ ਨਿਰੰਤਰ ਚੈਕਿੰਗ ਜਾਰੀ ਰਹੇਗੀ।

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਤੋਂ ਸ਼ਾਮ 05 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ