Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੀ.ਆਈ.ਏ. ਸਰਹਿੰਦ ਦੀ ਟੀਮ ਨੇ 511 ਗ੍ਰਾਮ ਹੈਰੋਇਨ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

August 17, 2024 07:26 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।

          ਐਸ.ਪੀ. ਯਾਦਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਟੀਮ ਨੇ ਮੰਡੀ ਗੋਬਿੰਦਗੜ੍ਹ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਲੁਧਿਆਣਾ ਸਾਇਡ ਤੋਂ ਆ ਰਹੀ ਬਿਨਾਂ ਨੰਬਰੀ ਫੋਰਡ ਫੀਗੋ ਕਾਰ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਕੀਤੀ ਚੈਕਿੰਗ ਦੌਰਾਨ ਕਾਰ ਵਿੱਚ ਸਵਾਰ ਕੁਲਦੀਪ ਸਿੰਘ ਪਿੰਡ ਖਾਨਪੁਰ ਜ਼ਿਲ੍ਹਾ ਲੁਧਿਆਣਾ ਅਤੇ ਚਮਨਜੀਤ ਸਿੰਘ ਵਾਸੀ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੇ ਪੁਲਿਸ ਵੱਲੋਂ ਕਥਿਤ ਦੋਸ਼ੀਆ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ/61/85 ਅਧੀਨ ਮੁਕੱਦਮਾ ਨੰਬਰ 149 ਮਿਤੀ 14.08.2024 ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਕਥਿਤ ਦੋਸ਼ੀ ਆਪਸ ਵਿੱਚ ਮਾਮੇ-ਭੂਆ ਦੇ ਲੜਕੇ ਹਨ। ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ ਪੁੱਛਗਿੱਛ ਜੀ ਹੈ। ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾਂ ਹੈ।

          ਸ਼੍ਰੀ ਯਾਦਵ ਨੇ ਹੋਰ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਕੁਲਦੀਪ ਸਿੰਘ ਵਿਰੁੱਧ ਥਾਣਾ ਸਦਰ ਲੁਧਿਆਣਾ ਤੇ ਥਾਣਾ ਫੋਕਲ ਪੁਆਂਇੰਟ ਲੁਧਿਆਣਾ ਵਿਖੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਹੇਠ 02 ਮੁਕੱਦਮੇ ਦਰਜ਼ ਹਨ। ਕਥਿਤ ਦੋਸ਼ੀ ਹੁਣ ਜਮਾਨਤ ਤੇ ਬਾਹਰ ਆਇਆ ਹੋਇਆ ਸੀ।

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : 'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ