Tuesday, June 17, 2025

Malwa

ਏ.ਐਸ.ਆਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

August 17, 2024 09:06 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫ਼ਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜ਼ਿਲ੍ਹਾ ਫ਼ਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖ਼ਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸਨੂੰ ਛੱਡਣ ਦੇ ਇਵਜ਼ ਵਿੱਚ 1,50,000 ਰੁਪਏ ਦੀ ਮੰਗ ਕੀਤੀ। ਪਰੰਤੂ ਸ਼ਿਕਾਇਤਕਰਤਾ ਧਿਰ ਵੱਲੋੰ ਏਨੀ ਰਿਸ਼ਵਤ ਨਾ ਦੇਣ ਕਾਰਨ ਉਸਦੇ ਭਰਾ ਦੀ ਗ੍ਰਿਫਤਾਰੀ ਪਾ ਦਿੱਤੀ ਗਈ। ਉਪਰੰਤ 7 ਦਿਨ ਦਾ ਰਿਮਾਂਡ ਹਾਸਲ ਕਰਨ ਅਤੇ ਜ਼ਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਸ਼ਿਕਾਇਤਕਰਤਾ ਪਾਸੋਂ 10000 ਰੁਪਏ ਰਿਸ਼ਵਤ ਵਜੋਂ ਲੈ ਲਏ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਗੁਰਮੀਤ ਸਿੰਘ ਉਸਦੇ ਭਰਾ ਦੇ ਫੋਨ ਅਤੇ ਪਰਸ ਨੂੰ ਮੁਕੱਦਮੇ ਵਿੱਚ ਨਾ ਪਾਉਣ ਬਦਲੇ 10,000 ਰੁਪਏ ਦੀ ਹੋਰ ਮੰਗ ਕਰਨ ਲੱਗ ਪਿਆ, ਜਿਸ ਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਦੇ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਕੇ ਦੋਸ਼ੀ ਏ.ਐਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 10,000 ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਕੇਸ ਦੀ ਅਲਗੇਰੀ ਤਫਤੀਸ਼ ਜਾਰੀ ਹੈ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ