Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

August 19, 2024 07:07 PM
SehajTimes

3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ

ਮੰਤਰੀ ਨੇ ਅਧਿਕਾਰੀਆਂ ਨੂੰ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਅਕਤੂਬਰ 2024 ਤੱਕ ਲਈ 68.95 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਨੂੰ 4.81 ਕਰੋੜ, ਬਠਿੰਡਾ ਨੂੰ 3.56 ਕਰੋੜ, ਬਰਨਾਲਾ ਨੂੰ 1.65 ਕਰੋੜ, ਫਤਿਹਗੜ੍ਹ ਸਾਹਿਬ ਨੂੰ 1.80 ਕਰੋੜ, ਫਰੀਦਕੋਟ ਨੂੰ 1.40 ਕਰੋੜ, ਫਿਰੋਜਪੁਰ ਨੂੰ 3.21 ਕਰੋੜ ਅਤੇ ਫਾਜਿਲਕਾ ਨੂੰ 2.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਗੁਰਦਾਸਪੁਰ ਨੂੰ 5.14 ਕਰੋੜ ਰੁਪਏ, ਹੁਸ਼ਿਆਪੁਰ ਨੂੰ 4.82 ਕਰੋੜ, ਜਲੰਧਰ 4.10, ਕਪੂਰਥਲਾ ਨੂੰ 2.26 ਕਰੋੜ, ਲੁਧਿਆਣਾ ਨੂੰ 5.97 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2.28 ਕਰੋੜ ਰੁਪਏ, ਮੋਗਾ 2.47 ਕਰੋੜ ਰੁਪਏ, ਮਾਨਸਾ 2.14, ਪਠਾਨਕੋਟ ਨੂੰ 2.14 ਕਰੋੜ, ਪਟਿਆਲਾ ਨੂੰ 4.69 ਕਰੋੜ, ਰੂਪਨਗਰ ਨੂੰ 2.22 ਕਰੋੜ, ਐਸ.ਏ.ਐਸ ਨਗਰ 1.63 ਕਰੋੜ ਰੁਪਏ, ਸੰਗਰੂਰ ਤੇ ਮਲੇਰਕੋਟਲਾ ਨੂੰ 5.01 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.97 ਕਰੋੜ ਅਤੇ ਤਰਨਤਾਰਨ ਨੂੰ 2.86 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ