Wednesday, December 17, 2025

Chandigarh

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

August 19, 2024 07:15 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਤੇ ਖਿਡਾਰੀਆਂ ਨੂੰ ਦੇ ਰਹੀ ਹੈ ਵਿਸ਼ੇਸ਼ ਤਵੱਜੋਂ: ਅਨੁਰਾਗ ਵਰਮਾ

ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਕੀਤੀਆਂ ਵਿਚਾਰਾਂ

ਚੰਡੀਗੜ੍ਹ : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਹਾਕੀ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮੁੱਚੇ ਦੇਸ਼ ਨੂੰ ਉਨ੍ਹਾਂ ਉਤੇ ਮਾਣ ਹੈ ਜਿਨ੍ਹਾਂ 52 ਸਾਲਾਂ ਬਾਅਦ ਓਲੰਪਿਕ ਖੇਡਾਂ ਵਿੱਚ ਹਾਕੀ ਖੇਡ ਵਿੱਚ ਲਗਾਤਾਰ ਦੋ ਵਾਰੀ ਤਮਗ਼ਾ ਜਿੱਤਿਆ। ਉਨ੍ਹਾਂ ਕਿਹਾ ਕਿ ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ 19 ਮੈਂਬਰੀ ਟੀਮ ਵਿੱਚ ਕਪਤਾਨ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਸਨ।

ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ ਸੂਬਾ ਸਰਕਾਰ ਵੱਲੋਂ ਪ੍ਰਤੀ ਖਿਡਾਰੀ 15 ਲੱਖ ਰੁਪਏ ਦਿੱਤੇ ਗਏ ਅਤੇ ਬੀਤੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਾਂਸੀ ਦਾ ਤਮਗ਼ਾ ਜੇਤੂ 8 ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ ਅਤੇ ਹਿੱਸਾ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ।

ਦੋਵੇਂ ਹਾਕੀ ਖਿਡਾਰੀਆਂ ਨੇ ਮੁੱਖ ਸਕੱਤਰ ਨਾਲ ਪੈਰਿਸ ਓਲੰਪਿਕਸ ਦੇ ਤਜ਼ਰਬੇ ਸਾਂਝੇ ਕੀਤੇ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੂਰੀ ਓਲੰਪਿਕਸ ਦੌਰਾਨ ਹਾਕੀ ਵਿੱਚ ਭਾਰਤ ਨੇ ਟੀਮ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬਰਤਾਨੀਆ ਖਿਲਾਫ਼ ਕੁਆਰਟਰ ਫ਼ਾਈਨਲ ਵਿੱਚ 10 ਖਿਡਾਰੀਆਂ ਨਾਲ ਖੇਡਦਿਆਂ ਜਿੱਤ ਹਾਸਲ ਕਰਕੇ ਮਿਸਾਲ ਕਾਇਮ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਸੂਬੇ ਵਿੱਚ ਹਾਕੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਚਾਰਾਂ ਵੀ ਕੀਤੀਆਂ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ