Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰੋਟਰੀ ਕਲੱਬ ਵੱਲੋਂ ਪ੍ਰਿਤਪਾਲ ਸਿੰਘ ਹਾਂਡਾ ਸਨਮਾਨਿਤ 

August 20, 2024 12:15 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਰੋਟਰੀ ਕਲੱਬ ਸੁਨਾਮ ਵਿੱਚ ਦਹਾਕਿਆਂ ਬੱਧੀ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ ਨੂੰ ਕਲੱਬ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਹਾਂਡਾ ਦੁਆਰਾ ਕਲੱਬ ਦੇ ਮੈਂਬਰ ਵਜੋਂ ਸੇਵਾ ਮੁਕਤ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਰੋਟਰੀ ਕਲੱਬ ਵੱਲੋਂ ਆਯੋਜਿਤ ਸਮਾਗਮ ਮੌਕੇ ਕਲੱਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਰਿੰਪੀ ਨੇ ਕਿਹਾ ਕਿ ਪ੍ਰਿਤਪਾਲ ਸਿੰਘ ਹਾਂਡਾ ਨੇ ਕਰੀਬ ਢਾਈ ਦਹਾਕੇ ਰੋਟਰੀ ਕਲੱਬ ਵਿੱਚ ਰਹਿੰਦਿਆਂ ਸਮਾਜ ਸੇਵੀ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਉਹ ਭਵਿੱਖ ਵਿੱਚ ਵੀ ਮਾਰਗ ਦਰਸ਼ਨ ਕਰਦੇ ਰਹਿਣਗੇ। ਇਸ ਮੌਕੇ ਰੋਟਰੀ 3090 ਦੇ ਜ਼ਿਲ੍ਹਾ ਗਵਰਨਰ ਰਹੇ ਘਣਸ਼ਿਆਮ ਕਾਂਸਲ ਨੇ ਪ੍ਰਿਤਪਾਲ ਸਿੰਘ ਹਾਂਡਾ ਵੱਲੋਂ ਕੀਤੇ ਕਾਰਜ਼ਾਂ ਦੀ ਪ੍ਰਸੰਸਾ ਕੀਤੀ। ਜਗਦੀਪ ਭਾਰਦਵਾਜ ਨੇ ਵੀ ਪ੍ਰਿਤਪਾਲ ਸਿੰਘ ਹਾਂਡਾ ਦੀ ਨੇਤਰ ਬੈਂਕ ਸੰਮਤੀ ਵਿੱਚ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਕਲੱਬ ਪ੍ਰਧਾਨ ਅਤੇ ਮੈਂਬਰਾਂ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਕਲੱਬ ਵਿੱਚੋਂ ਰਸਮੀ ਤੌਰ ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਖਜਾਨਚੀ ਰਾਜਨ ਸਿੰਗਲਾ, ਸੈਕਟਰੀ ਹਨੀਸ਼ ਸਿੰਗਲਾ, ਸਾਬਕਾ ਪ੍ਰਧਾਨ ਅਨਿਲ ਜੁਨੇਜਾ, ਹਿਤੇਸ਼ ਗੁਪਤਾ, ਹਰੀਸ਼ ਗੋਇਲ, ਡਾਕਟਰ ਵਿਜੈ ਗਰਗ, ਅਜੈਬ ਸਿੰਘ ਸੱਗੂ, ਵਿਜੇ ਮੋਹਨ ਸਿੰਗਲਾ, ਐਡਵੋਕੇਟ ਨਵੀਨ ਸਿੰਗਲਾ, ਵਿਨੀਤ ਗਰਗ, ਤਨੁਜ ਜਿੰਦਲ, ਵਿਨੋਦ ਗਰਗ, ਰੁਪਿੰਦਰ ਸਿੰਘ ਸੱਗੂ, ਬਹਾਲ ਸਿੰਘ ਕਾਲੇਕਾ, ਡਾਕਟਰ ਰੋਮਿਤ ਗੁਪਤਾ, ਵਿਕਰਮ ਗਰਗ ਹਰੀਸ਼ ਗੱਖੜ, ਕਮਲ ਗਰਗ, ਸੁਮਿਤ ਬੰਦਲਿਸ਼, ਡਾਕਟਰ ਸਿਧਾਰਥ ਫੂਲ, ਜਸਵੰਤ ਮੋਦੀ, ਸੰਦੀਪ ਜੈਨ, ਸੰਜੇ ਬੰਦਲਿਸ਼, ਸ੍ਰੀ ਕ੍ਰਿਸ਼ਨ ਰਾਜੂ, ਦਰਸ਼ਨ ਮਿੱਤਲ, ਧਰਮਪਾਲ ਚੀਮਾਂ, ਸ਼ੁਰੇਸ਼ ਸਸ਼ੀ, ਰਾਜੇਸ਼ ਗੋਇਲ, ਅਤੁਲ ਗੁਪਤਾ, ਸੰਜੀਵ ਸਿੰਗਲਾ, ਅਸ਼ੋਕ ਕਾਂਸਲ, ਵਿਕਰਮ ਗੋਇਲ, ਡਾਕਟਰ ਬੀ ਕੇ ਗੋਇਲ, ਡਾਕਟਰ ਹਰਦੀਪ ਬਾਵਾ, ਲਾਡੀ ਗਰਗ, ਲਿਟਸਨ ਗਰਗ, ਲਾਜਪਤ ਗਰਗ, ਮਦਨ ਲਾਲ, ਨਿਤਿਨ ਜਿੰਦਲ, ਸੌਰਵ ਕਤਿਆਲ ਆਦਿ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ