Wednesday, September 17, 2025

Malwa

ਜੰਗੀਰ ਸਿੰਘ ਸੁਤੰਤਰ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

August 20, 2024 12:22 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਮਰਹੂਮ ਪੱਤਰਕਾਰ ਜੰਗੀਰ ਸਿੰਘ ਸੁਤੰਤਰ ਦੀ ਛੇਵੀਂ ਬਰਸੀ ਮੌਕੇ ਵਿਸ਼ਵਕਰਮਾ ਭਵਨ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ, ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਜਿੰਦਰ ਦੀਪਾ, ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਉਦਯੋਗਪਤੀ ਸੁਰਜੀਤ ਸਿੰਘ ਗਹੀਰ, ਸੇਵਾਮੁਕਤ ਐਸ ਪੀ ਰੁਪਿੰਦਰ ਭਾਰਦਵਾਜ, ਡਾਕਟਰ ਰੂਪ ਸਿੰਘ ਸ਼ੇਰੋਂ, ਸੇਵਾ ਮੁਕਤ ਇੰਸਪੈਕਟਰ ਬਲਕਾਰ ਸਿੰਘ, ਜ਼ਿਲ੍ਹਾ ਅਟਾਰਨੀ ਗਗਨਦੀਪ ਭਾਰਦਵਾਜ਼, ਕੰਵਲਜੀਤ ਸਿੰਘ ਢੀਂਡਸਾ, ਲੱਕੀ ਧਾਲੀਵਾਲ, ਗੁਰਿੰਦਰਜੀਤ ਸਿੰਘ ਧਾਲੀਵਾਲ, ‘ਆਪ’ ਆਗੂ ਮਨੀ ਸਰਾਓ, ਸੰਜੀਵ ਕੁਮਾਰ ਸੰਜੂ, ਬੀਕੇਯੂ ਉਗਰਾਹਾਂ ਦੇ ਆਗੂ ਦਰਬਾਰਾ ਸਿੰਘ ਛਾਜਲਾ, ਸਰਪੰਚ ਸ਼ਿਵ ਦਰਸ਼ਨ ਸਿੰਘ, ਹਰੀ ਸਿੰਘ ਸ਼ਾਹਪੁਰ, ਮਨਪ੍ਰੀਤ ਬਾਂਸਲ, ਮੈਨੇਜਰ ਚੰਦ ਸਿੰਘ ਫੱਗੂਵਾਲਾ, ਐਡਵੋਕੇਟ ਰਵਿੰਦਰ ਭਾਰਦਵਾਜ, ਡਾ: ਰੋਮਿਤ ਗੁਪਤਾ, ਮਨਪ੍ਰੀਤ ਸਿੰਘ ਨਮੋਲ, ਅਵਿਨਾਸ਼ ਰਾਣਾ, ਸਾਬਕਾ ਰੋਟਰੀ ਪ੍ਰਧਾਨ ਅਨਿਲ ਜੁਨੇਜਾ, 'ਆਪ' ਆਗੂ ਰਾਜਨ ਸਿੰਗਲਾ ਆਦਿ ਨੇ ਸ਼ਰਧਾਂਜਲੀ ਭੇਟ ਕੀਤੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ