Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇਂਦਰ ਅਤੇ ਸੂਬੇ ਔਰਤਾਂ ਦੀ ਸੁਰੱਖਿਆ ਲਈ ਬਣਾਉਣ ਸਖ਼ਤ ਕਾਨੂੰਨ : ਚੀਮਾਂ 

August 20, 2024 12:37 PM
SehajTimes

ਹਾਰ ਦੇਖਕੇ ਭਾਜਪਾ ਕਈ ਰਾਜਾਂ ਦੀਆਂ ਉਪ ਚੋਣਾਂ ਤੋਂ ਭੱਜੀ 

 
ਸੁਨਾਮ : ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਮਾਨਸਿਕਤਾ ਵਾਲੇ ਲੋਕ ਸਮੁੱਚੇ ਸਮਾਜ ਲਈ ਕਲੰਕ ਹਨ । ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਿਆਂ ਨੂੰ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਐਤਵਾਰ ਨੂੰ ਸੁਨਾਮ ਵਿਖੇ ਮਰਹੂਮ ਪੱਤਰਕਾਰ ਜੰਗੀਰ ਸਿੰਘ ਸੁਤੰਤਰ ਦੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਦੱਸਿਆ ਕਿ ਸੋਮਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਡਾਕਟਰਾਂ ਨਾਲ ਮੀਟਿੰਗ ਸੱਦੀ ਗਈ ਹੈ, ਇਸ ਮੀਟਿੰਗ ਵਿੱਚ ਮਹਿਲਾ ਡਾਕਟਰਾਂ ਦੀ ਸੁਰੱਖਿਆ ਤੋਂ ਇਲਾਵਾ ਹੋਰਨਾਂ ਮੰਗਾਂ ਤੇ ਵੀ ਚਰਚਾ ਕੀਤੀ ਜਾਵੇ। ਉਨ੍ਹਾਂ ਸਮੂਹ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦੇਵੇਗੀ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਭਾਜਪਾ ਨੂੰ ਆਪਣੀ ਹਾਰ ਸਾਫ ਨਜ਼ਰ ਆ ਰਹੀ ਹੈ ਇਸੇ ਕਾਰਨ ਉੱਤਰ ਪ੍ਰਦੇਸ਼, ਪੰਜਾਬ ਅਤੇ ਮਹਾਰਾਸ਼ਟਰ ਵਿੱਚ ਉਪ ਚੋਣਾਂ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਭਾਜਪਾ ਦਾ ਗ੍ਰਾਫ ਤੇਜ਼ੀ ਨਾਲ ਡਿੱਗ ਰਿਹਾ ਹੈ। ਆਮ ਆਦਮੀ ਪਾਰਟੀ ਹਰਿਆਣਾ ਵਿੱਚ ਇਕੱਲਿਆਂ ਆਪਣੇ ਹੀ ਦਮ ਤੇ ਚੋਣ ਲੜੇਗੀ ਅਤੇ ਵੱਡੀ ਜਿੱਤ ਦਰਜ਼ ਕਰੇਗੀ। 
ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਟੈਕਸ ਚੋਰੀ ਨੂੰ ਰੋਕਿਆ ਜਾ ਰਿਹਾ। ਪਿਛਲੇ ਦੋ ਸਾਲਾਂ ਵਿੱਚ ਜੀਐਸਟੀ ਵਿੱਚ 14 ਫੀਸਦੀ ਦਾ ਵਾਧਾ ਹੋਇਆ ਹੈ। ਐਕਸਾਈਜ਼ ਵਿੱਚ ਰਿਕਾਰਡ ਵਾਧਾ ਹੋਇਆ ਹੈ ਅਤੇ ਮਾਲੀਏ ਦਾ ਅੰਕੜਾ 6 ਹਜ਼ਾਰ ਕਰੋੜ ਰੁਪਏ ਤੋਂ 10 ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਮੌਕੇ ਰੁਪਿੰਦਰ ਸਿੰਘ ਸੱਗੂ, ਗੁਰਪ੍ਰੀਤ ਸਿੰਘ ਸੱਗੂ, ਦਰਸ਼ਨ ਸਿੰਘ, ਸੁਸ਼ੀਲ ਕੁਮਾਰ, ਅਵਿਨਾਸ਼ ਜੈਨ, ਪਵਨ ਸ਼ਰਮਾ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ