Wednesday, October 29, 2025

Entertainment

ਅਦਾਕਾਰ ਮੁਕੇਸ਼ ਖੰਨਾ ਨੇ ਆਪਣੀ ਮੌਤ ਤੋਂ ਕੀਤਾ ਇਨਕਾਰ

May 12, 2021 10:58 AM
SehajTimes

ਮੁੰਬਈ: ਬੀ. ਆਰ. ਚੋਪੜਾ ਦੀ 'ਮਹਾਂਭਾਰਤ' 'ਚ ਭੀਸ਼ਮ ਪਿਤਾਮਾਹ ਦੀ ਭੂਮਿਕਾ ਨਿਭਾ ਕੇ ਅਤੇ ਫਿਰ ਸੀਰੀਅਲ 'ਸ਼ਕਤੀਮਾਨ' 'ਚ ਟਾਈਟਲ ਰੋਲ ਨਿਭਾ ਕੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮੁਕੇਸ਼ ਖੰਨਾ ਨੇ ਇਕ ਨਿੱਜੀ ਚੈਨਲ ਨਾਲ ਆਪਣੀ ਮੌਤ ਤੋਂ ਇਨਕਾਰ ਨਾਲ ਜੁੜੇ ਇਸ ਵੀਡੀਓ ਸੰਦੇਸ਼ ਨੂੰ ਸਾਂਝਾ ਕੀਤਾ।
ਜਾਣਕਾਰੀ ਮੁਤਾਬਕ ਮਸ਼ਹੂਰ ਅਦਾਕਾਰ ਮੁਕੇਸ਼ ਖੰਨਾ ਦੀ ਮੌਤ ਦੀ ਅਫਵਾਹ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਉਸ ਦੇ ਕਥਿਤ ਤੌਰ 'ਤੇ ਦਿਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਮੁਕੇਸ਼ ਖੰਨਾ ਦੀ ਸਿਹਤ ਬਾਰੇ ਜਾਣਨ ਲਈ ਉਸ ਦਾ ਫੋਨ ਨਿਰੰਤਰ ਵੱਜ ਰਿਹਾ ਸੀ ਜਦੋਂ ਇਕ ਵਿਅਕਤੀ ਨੇ ਉਸ ਦੀ ਮੌਤ ਦੀ ਖ਼ਬਰ ਫੇਸਬੁੱਕ 'ਤੇ ਪੋਸਟ ਕੀਤੀ ਅਤੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਅਜਿਹੀ ਸਥਿਤੀ 'ਚ ਮੁਕੇਸ਼ ਖੰਨਾ ਨੇ ਖੁਦ ਇੱਕ ਵੀਡੀਓ ਰਾਹੀਂ ਇਸ ਖ਼ਬਰ ਦਾ ਖੰਡਨ ਕੀਤਾ ਹੈ।
ਮੁਕੇਸ਼ ਖੰਨਾ ਨੇ ਇਸ ਵੀਡੀਓ ਸੰਦੇਸ਼ 'ਚ ਇਹ ਕਿਹਾ ਹੈ, "ਮੈਂ ਤੁਹਾਡੇ ਸਾਰਿਆਂ ਸਾਹਮਣੇ ਇਹ ਦੱਸਣ ਆਇਆ ਹਾਂ ਕਿ ਮੈਂ ਬਿਲਕੁਲ ਸਹੀ ਹਾਂ। ਮੈਨੂੰ ਇਸ ਅਫਵਾਹ ਦਾ ਖੰਡਨ ਕਰਨ ਲਈ ਕਿਹਾ ਗਿਆ ਹੈ, ਜਿਸ ਕਿਸੇ ਨੇ ਇਸ ਖ਼ਬਰ ਨੂੰ ਇਸ ਤਰ੍ਹਾਂ ਫੈਲਾਇਆ ਹੈ, ਮੈਂ ਇਸ ਦੀ ਨਿੰਦਾ ਵੀ ਕਰਨਾ ਚਾਹੁੰਦੇ ਹਾਂ।"

Have something to say? Post your comment

 

More in Entertainment

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ