Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਡਿਪਟੀ ਕਮਿਸ਼ਨਰ ਵੱਲੋਂ 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

August 20, 2024 05:28 PM
SehajTimes
ਸਿਹਤ ਤੇ ਸਿੱਖਿਆ ਵਿਭਾਗਾਂ ਵੱਲੋਂ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਖ਼ੂਨ ਦੀ ਘਾਟ ਦੂਰ ਕਰਨ ਦਾ ਟੀਚਾ
 
ਪਟਿਆਲਾ : ਸਰਕਾਰੀ ਸਕੂਲਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ ਤਹਿਤ 'ਪ੍ਰਾਜੈਕਟ ਸ਼ਕਤੀ' ਦਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੁਲੰਕਣ ਕੀਤਾ। ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਰਾਜਪੁਰਾ ਦੇ 42 ਸਕੂਲਾਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਕੇ ਇਨ੍ਹਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਖ਼ੂਨ ਦੀ ਘਾਟ ਤੋਂ ਮੁਕਤ ਕਰਕੇ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਪਾਇਲਟ ਪ੍ਰਾਜੈਕਟ ਵਜੋਂ ਲਿਆ ਗਿਆ ਹੈ ਤੇ ਇਨ੍ਹਾਂ ਸਕੂਲਾਂ ਦੀਆਂ ਸਾਰੀਆਂ ਵਿਦਿਆਰਥਣਾਂ ਦੀ ਖ਼ੂਨ ਦੀ ਜਾਂਚ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਾਜੈਕਟ ਆਪਣੇ ਉਦੇਸ਼ ਵਿੱਚ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਅਤੇ ਇਸ ਤਹਿਤ ਇਕੱਠੇ ਕੀਤੇ ਜਾ ਰਹੇ ਅੰਕੜੇ ਅਨੀਮੀਆ ਨਾਲ ਸਾਡੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਕੂਲੀ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸਿਹਤ ਵੱਲ ਪੰਜਾਬ ਸਰਕਾਰ ਵੱਲੋਂ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸੇ ਤਹਿਤ ਹੀ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਸਿਹਤ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 10 ਤੋਂ 19 ਸਾਲ ਦੀਆਂ ਲੜਕੀਆਂ ਦੇ ਖ਼ੂਨ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਦਾ ਤਿੰਨ ਮਹੀਨੇ ਬਾਅਦ ਫਿਰ ਟੈਸਟ ਕੀਤਾ ਜਾਵੇਗਾ ਤੇ ਇਨ੍ਹਾਂ ਪਛਾਣ ਕੀਤੀਆਂ ਬੱਚੀਆਂ ਲਈ ਮਿਡ ਡੇ ਮੀਲ 'ਚ ਜੇਕਰ ਕੋਈ ਤਬਦੀਲੀ ਕਰਨ ਸਮੇਤ ਕੋਈ ਵਾਧੂ ਦਵਾਈਆਂ ਜਾਂ ਖੁਰਾਕ ਦੇਣ ਦੀ ਲੋੜ ਹੈ, ਇਸ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਨੂੰ ਚੰਗੀ ਖੁਰਾਕ, ਆਈ.ਐਫ.ਏ. ਗੋਲੀਆਂ ਤੇ ਨਿਊਟ੍ਰੀਸ਼ਨਲ ਕਿੱਟ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਜਿੱਥੇ ਵਿਦਿਆਰਥਣਾਂ ਦੀ ਥੈਲਾਸੀਮੀਆ ਦੇ ਨਾਲ-ਨਾਲ ਪੂਰੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਖ਼ੂਨ ਦੀ ਕਮੀ ਹੋਣ ਵਾਲੀਆਂ ਗੰਭੀਰ ਅਲਾਮਤਾਂ ਬਾਰੇ ਸੁਚੇਤ ਕੀਤਾ ਜਾਵੇਗਾ ਅਤੇ ਖ਼ੂਨ ਦੀ ਗੰਭੀਰ ਘਾਟ ਵਾਲੇ ਬੱਚਿਆਂ ਦਾ ਇਲਾਜ ਸਿਵਲ ਹਸਪਤਾਲ ਤੇ ਰਾਜਿੰਦਰਾ ਹਸਪਤਾਲ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਐਨ.ਪੀ.ਐਲ. ਦੇ ਸੀ.ਐਸ.ਆਰ. ਪ੍ਰਾਜੈਕਟ ਹੈਡ ਜੀ.ਐਸ. ਚੀਮਾ, ਡੀ.ਡੀ.ਐਫ਼. ਨਿਧੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਦਰਸ਼ਨਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਮੈਡੀਕਲ ਕਾਲਜ ਤੋਂ ਡਾ. ਅਮਨਦੇਵ ਅਤੇ ਡਾ. ਤਾਨਿਆ ਸਮੇਤ ਸਿਹਤ ਤੇ ਸਿੱਖਿਆ ਵਿਭਾਗਾਂ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ