Wednesday, September 17, 2025

Education

ਪੰਜਾਬੀ ਯੂਨੀਵਰਸਿਟੀ ਵਿਖੇ ਜਪਾਨ ਰਹਿੰਦੇ ਪੰਜਾਬੀ ਕਵੀ ਪਰਮਿੰਦਰ ਸੋਢੀ ਦਾ ਰੂ-ਬ-ਰੂ ਕਰਵਾਇਆ

August 20, 2024 06:34 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਿਖੇ ਜਪਾਨ ਰਹਿੰਦੇ ਪੰਜਾਬੀ ਕਵੀ ਅਤੇ ਸਾਹਿਤਕਾਰ ਪਰਮਿੰਦਰ ਸੋਢੀ ਦਾ ਰੂ-ਬ-ਰੂ ਕਰਵਾਇਆ ਗਿਆ। ਪਰਮਿੰਦਰ ਸੋਢੀ ਵੱਲੋਂ ਵਿਦਿਆਰਥੀਆਂ ਨਾਲ਼ ਰਚਾਏ ਗਏ ਸੰਵਾਦ ਦੌਰਾਨ ਆਪਣੀ ਲੇਖਣ ਕਲਾ ਅਤੇ ਜਪਾਨ ਵਿੱਚ ਰਹਿਣ ਦੇ ਅਨੁਭਵ ਦੇ ਹਵਾਲੇ ਨਾਲ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਸ਼ਿਆਂ ਬਾਰੇ ਅਹਿਮ ਟਿੱਪਣੀਆਂ ਕੀਤੀਆਂ।  ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੇ ਪ੍ਰਸੰਗ ਵਿੱਚ ਬੋਲਦਿਆਂ ਉਨ੍ਹਾਂ ਟਿੱਪਣੀ ਕੀਤੀ ਕਿ ਇਸ ਦੌਰ ਵਿੱਚ ਕਵਿਤਾ ਮਨੁੱਖ ਲਈ ਮਦਦਗਾਰ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਇਸ ਦੌਰ ਵਿੱਚ ਮਨੁੱਖ ਦਾ ਸਿਰਜਣਾ ਨਾਲ਼ ਜੁੜਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੇ ਉਨ੍ਹਾਂ ਕੋਲ਼ੋਂ ਜਪਾਨੀ ਸਮਾਜ ਬਾਰੇ ਜਾਣਨ ਲਈ ਉਤਸੁਕਤਾ ਵਿਖਾਈ ਜਿਸ ਦੇ ਨਤੀਤੇ ਵਜੋਂ ਪਰਮਿੰਦਰ ਸੋਢੀ ਨੇ ਜਪਾਨੀ ਸਮਾਜ ਬਾਰੇ ਬਹੁਤ ਸਾਰੀਆਂ ਰੌਚਿਕ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਜਪਾਨੀਆਂ ਦੇ ਰਹਿਣ-ਸਹਿਣ ਅਤੇ ਵਿਚਰਣ ਦੇ ਢੰਗ ਦੀ ਪ੍ਰਸ਼ੰਸ਼ਾ ਕਰਦਿਆਂ ਦੱਸਿਆ ਕਿ ਹੋਰਨਾਂ ਸਮਾਜਾਂ ਨੂੰ ਵੀ ਇਸ ਤੋਂ ਸੇਧ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਪਾਨੀ ਲੋਕ ਟਾਪੂਆਂ ਉੱਤੇ ਰਹਿਣ ਵਾਲ਼ੇ ਲੋਕ ਹਨ ਜੋ ਕਦੇ ਵੀ ਕਿਸੇ ਹੋਰ ਦੇਸ ਵਿੱਚ ਪੱਕੇ ਤੌਰ ਉੱਤੇ ਪਰਵਾਸ ਨਹੀਂ ਕਰਦੇ। ਉਹ ਧਰਮ, ਜਾਤ ਜਾਂ ਕਿਸੇ ਵੀ ਹੋਰ ਅਧਾਰ ਉੱਤੇ ਵਿਤਕਰਾ ਨਹੀਂ ਕਰਦੇ।
ਉਨ੍ਹਾਂ ਆਪਣੇ ਅਨੁਵਾਦ ਸੰਬੰਧੀ ਕੀਤੇ ਕੰਮ ਦੇ ਪ੍ਰਸੰਗ ਵਿੱਚ ਇਸ ਸੰਬੰਧੀ ਲੋੜ, ਪ੍ਰੇਰਣਾ, ਵਿਧੀ, ਢੰਗ, ਮਹੱਤਤਾ ਆਦਿ ਦੇ ਹਵਾਲੇ ਨਾਲ਼ ਗੱਲਾਂ ਕੀਤੀਆਂ।  
ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਸਵਾਗਤੀ ਸ਼ਬਦ ਬੋਲੇ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਪ੍ਰੋ. ਹਰਜੋਧ ਸਿੰਘ ਵੱਲੋਂ ਪਰਮਿੰਦਰ ਸੋਢੀ ਦੀ ਸ਼ਖ਼ਸੀਅਤ ਦੀਆਂ ਵੱਖ-ਵੱਖ ਪਰਤਾਂ ਬਾਰੇ ਜਾਣ ਪਛਾਣ ਕਰਵਾਈ ਗਈ। ਅੰਤ ਵਿੱਚ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਿਇੰਦਰ ਸਿੰਘ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ। ਇਸ ਮੌਕੇ ਵਿਭਾਗ ਦੇ ਸਾਬਕਾ ਅਧਿਆਪਕ ਰਾਜਿੰਦਰ ਲਹਿਰੀ ਵੀ ਮੌਜੂਦ ਰਹੇ।

 

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ