Saturday, January 03, 2026
BREAKING NEWS

Chandigarh

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

August 20, 2024 06:39 PM
SehajTimes

ਮੁਹਾਲੀ : ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ। ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਵੈਰੀਫਿਕੇਸ਼ਨ ਲਈ ਕਿਊ ਆਰ (QR) ਕੋਡ ਦੀ ਵਰਤੋਂ ਬਾਰੇ ਚਰਚਾ ਕੀਤੀ। ਐਸ.ਡੀ.ਐਮ ਦੀਪਾਂਕਰ ਗਰਗ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਲਾਜ਼ਮੀ ਬਾਇਓ-ਮੀਟ੍ਰਿਕ ਅਪਡੇਟ (ਐੱਮ.ਬੀ.ਯੂ.) ਕਰਵਾਉਣ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ ਤਿਆਰ ਕੀਤਾ ਜਾਵੇ।
      ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਮਧੁਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਨ। ਉਨ੍ਹਾਂ ਦੱਸਿਆ ਕਿ 14 ਸਤੰਬਰ, 2024 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ