Thursday, October 16, 2025

Education

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਤਹਿਤ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

August 20, 2024 06:41 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ। ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਇਸ ਕੋਰਸ ਦੀ ਸ਼ੁਰੂਆਤ ਸਮੇਂ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ਕੌਮੀ ਸਿੱਖਿਆ ਨੀਤੀ (ਨੈਸ਼ਨਲ ਐਜੂਕੇਸ਼ਨ ਪਾਲਿਸੀ) ਦੇ ਅਧੀਨ ਕਰਵਾਇਆ ਜਾ ਰਿਹਾ ਹੈ।
ਡੀਨ ਅਕਾਦਮਿਕ ਮਾਮਲੇ ਡਾ. ਨਰਿੰਦਰ ਕੌਰ ਮੁਲਤਾਨੀ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਕੋਰਸ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਕੀਤੀਆਂ।ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕੌਮੀ ਸਿੱਖਿਆ ਨੀਤੀ ਦੇ ਮੁੱਖ ਥੀਮ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਪ੍ਰੋਗਰਾਮ ਸਾਰਿਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਇਸ ਕੋਰਸ ਦੇ ਕੋਆਰਡੀਨੇਟਰ ਡਾ. ਡੀ.ਪੀ. ਸਿੰਘ ਅਤੇ ਕੋ-ਕੋਆਰਡੀਨੇਟਰ ਡਾ. ਲਖਵੀਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ।
 

Have something to say? Post your comment

 

More in Education

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ