Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ :  ਪ੍ਰੋਫੈਸਰ ਬਡੁੰਗਰ 

August 20, 2024 06:55 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ  ਨੇ ਕਲਕੱਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ । ਉਹਨਾਂ ਕਿਹਾ ਕਿ  ਇਸ ਮਾਮਲੇ ਨੂੰ ਲੈ ਕੇ ਦੇਸ਼ ਭਰ ਦੇ ਡਾਕਟਰ ਹੜਤਾਲਾਂ ਕਰਕੇ ਸੜਕਾਂ ਤੇ ਉਤਰੇ ਹੋਏ ਹਨ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਵਾਲੇ ਡਾਕਟਰਾਂ ਦੀ ਵੀ ਕੋਈ ਸੁਣਵਾਈ ਤੱਕ ਨਹੀਂ ਹੋ ਰਹੀ, ਜਿਸ ਕਾਰਨ ਇਕ ਹਫਤੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ  ਵੀ ਜਾਂਚ ਵਿਚ ਕੋਈ ਭਰੋਸੇਯੋਗ ਸਫਲਤਾ ਨਹੀਂ ਮਿਲੀ ਲੇਕਿਨ ਦੂਜੇ ਪਾਸੇ ਮਹਿਲਾ ਡਾਕਟਰ ਦੀ ਨਿਆਂ, ਸੁਰੱਖਿਆ  ਲਈ ਡਾਕਟਰਾਂ ਸਮੇਤ ਵੱਖ ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਿਚ ਰੋਸ਼ ਪਾਇਆ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਕਲਕੱਤੇ ਦੇ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਕਰਨ ਅਤੇ ਹੱਤਿਆ ਕਰਨ ਵਾਲੀ ਇਹ ਘਟਨਾ ਰੂਹ ਕੰਬਣਾਉਣ ਵਾਲੀ ਹੈ ਤੇ ਇਹ ਸਭ ਦੇਸ਼ ਦੇ ਮਾੜੇ ਸਿਸਟਮ ਦੇ ਨਤੀਜੇ ਹਨ ਜੋ ਸਾਡੀਆਂ ਧੀਆਂ,ਭੈਣਾਂ ਦੀਆਂ ਇੱਜ਼ਤਾਂ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕਰਦਿਆ ਕਿਹਾ ਕਿ ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੜਕੀਆਂ, ਔਰਤਾਂ ਦੀ ਹਰ ਅਦਾਰੇ ਵਿਚ ਸੁਰੱਖਿਆ ਯਕੀਨੀ ਬਣਾਈ ਜਾਵੇ, ਹਸਪਤਾਲਾਂ ਵਿੱਚ ਸੁਰੱਖਿਆ ਲਈ ਲੋੜੀਦੇ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ  ਜਿਨਾਂ ਵਿੱਚੋਂ ਉਤਰਾਖੰਡ, ਰਾਜਸਥਾਨ ਵਿੱਚ ਛੋਟੀਆਂ ਛੋਟੀਆਂ ਬੱਚੀਆਂ ਨਾਲ ਹੀ ਅਜਿਹੀਆਂ  ਦਰਿੰਦਗੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਉਹਨਾਂ ਕਿਹਾ ਕਿ ਸਮਾਜ ਦੇ ਅਨਸਰ ਲੋਕਾਂ ਵੱਲੋਂ ਦੇਸ਼ ਵਿੱਚ ਬਾਲੜੀਆਂ ਦਾ ਗੈਂਗ ਰੇਪ ਕਰਕੇ ਸਮਾਜ ਨੂੰ ਕਲੰਕਤ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਭਾਵੇਂ ਦੇਸ ਵਿੱਚ ਪਹਿਲਾਂ ਹੀ ਕਾਨੂੰਨ ਸਖਤ ਹਨ ਤੇ ਕਾਨੂਨਾ  ਨੂੰ ਲਾਗੂ ਕਰਨ ਵਾਲੀਆਂ ਸਰਕਾਰਾਂ ਅਤੇ ਅਧਿਕਾਰੀਆਂ ਦੀ ਨੀਤੀ ਅਤੇ ਨੀਅਤ ਸਹੀ ਹੋਣੀ ਚਾਹੀਦੀ ਹੈ ਤਾਂ ਹੀ ਪੀੜਤਾ ਨੂੰ ਇਨਸਾਫ ਸਹੀ ਸਮੇਂ ਤੇ ਦਿੱਤਾ ਜਾ ਸਕਦਾ ਹੈ ।

Have something to say? Post your comment

 

More in Malwa

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ