Friday, December 19, 2025

Majha

ਫ਼ੋਨ ਉਤੇ ਪ੍ਰਸ਼ਾਤ ਕਿਸ਼ੋਰ ਦੀ ਆਵਾਜ ਕੱਢ ਕੇ ਚੋਣਾਂ ਵਿਚ ਟਿਕਟ ਦੇਣਾ ਦਾ ਝਾਂਸਾ, ਪੜ੍ਹੋ ਪੂਰਾ ਮਾਮਲਾ

May 12, 2021 02:23 PM
SehajTimes

ਲੁਧਿਆਣਾ : ਪੰਜਾਬ ਵਿੱਚ ਰਾਜਨੀਤਕ ਕਰਾਈਮ ਸਬੰਧੀ ਵੱਡੇ ਕੇਸ ਦਾ ਪਰਦਾਫ਼ਾਸ ਹੋਇਆ ਹੈ। ਲੁਧਿਆਣਾ  ਪੁਲਿਸ ਨੇ ਮੰਗਲਵਾਰ ਰਾਤ ਜਲੰਧਰ ਤੋਂ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਹੈ, ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦੇ ਨਾਮ ਉੱਤੇ ਕਾਂਗਰਸ ਨੇਤਾਵਾਂ ਨੂੰ ਵਿਧਾਨ ਸਭਾ ਚੋਣ ਵਿੱਚ ਟਿਕਟ ਦਿਵਾਉਣ ਦਾ ਝਾਂਸਾ ਦੇਣ ਵਾਲੇ ਗਰੋਹ ਨਾਲ ਜੁੜੇ ਹਨ। ਹਾਲ ਦੀ ਘੜੀ ਪੁਲਿਸ ਦੇ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਅੱਜ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ Press confrence ਕਰ ਕੇ ਮਾਮਲੇ ਦਾ ਖੁਲਾਸਾ ਕਰਣਗੇ ।
    ਮਿਲੀ ਜਾਣਕਾਰੀ ਅਨੁਸਾਰ ਗੈਂਗ ਦੇ ਮੈਂਬਰ ਵੱਡੇ ਪੱਧਰ ਉੱਤੇ ਆਪਣਾ ਨੈੱਟਵਰਕ ਚਲਾ ਰਹੇ ਸਨ ਅਤੇ ਇਹਨਾਂ ਵਿਚੋਂ ਇੱਕ ਪ੍ਰਸ਼ਾਂਤ ਕਿਸ਼ੋਰ ਦੀ ਅਵਾਜ ਕੱਢ ਕੇ ਕਾਂਗਰਸੀ ਆਗੂਆਂ ਨਾਲ ਗੱਲ ਕਰਦਾ ਸੀ । ਗਰੋਹ ਮਾਨਸਾ ਦੀ ਇੱਕ ਔਰਤ ਨੇਤਾ ਨਾਲ ਵੀ ਠਗੀ ਕਰ ਚੁੱਕਿਆ ਹੈ, ਜਦੋਂ ਕਿ ਲੁਧਿਆਣਾ ਦੇ ਇੱਕ ਵੱਡੇ ਨੇਤਾ ਨੂੰ ਵੀ ਗੈਂਗ ਦੇ ਮੈਬਰਾਂ ਨੇ ਫੋਨ ਕੀਤਾ ਸੀ, ਇਸ ਨੇਤਾ ਨੂੰ ਪਤਾ ਲੱਗ ਗਿਆ ਕਿ ਗੱਲ ਕਰਣ ਵਾਲਾ ਪ੍ਰਸ਼ਾਂਤ ਕਿਸ਼ੋਰ ਨਹੀਂ, ਕੋਈ ਠਗ ਹੈ । ਉਸੀ ਨੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ । ਇਸਦੇ ਬਾਅਦ ਪੁਲਿਸ ਨੇ ਟਰੈਪ ਲਗਾ ਕੇ ਦੋਨਾਂ ਮੁਲਜ਼ਮਾਂ ਨੂੰ ਜਲੰਧਰ ਦੇ ਇੱਕ ਹੋਟਲ ਕੋਲੋ ਕਾਬੂ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਗੈਂਗ ਦੇ ਮੈਂਬਰ ਅਜਿਹੇ ਗੱਲ ਕਰਦੇ ਸਨ ਕਿ ਉਨ੍ਹਾਂ ਦੇ ਲਹਿਜੇ ਤੋਂ ਸਾਹਮਣੇ ਵਾਲਾ ਧੋਖਾ ਖਾ ਹੀ ਜਾਂਦਾ ਸੀ, ਅਵਾਜ ਸੁਣ ਕੇ ਅਜਿਹਾ ਹੀ ਲੱਗਦਾ ਸੀ ਕਿ Parshant kishor ਆਪ ਗੱਲ ਕਰ ਰਿਹਾ ਹੈ ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ