Saturday, December 06, 2025

Chandigarh

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

May 12, 2021 05:29 PM
SehajTimes
ਚੰਡੀਗੜ੍ਹ : ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।
ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2020 ਅਤੇ 2021 ਹਰ ਦੇਸ਼ ਲਈ ਚੁਣੌਤੀ ਭਰਪੂਰ ਸਾਲ ਸਾਬਤ ਹੋਏ ਅਤੇ ਕੋਰੋਨਾ ਵਾਈਰਸ ਦੇ ਫੈਲਾਅ ਦੇ ਡਰ ਤੋਂ ਕੋਈ ਵਾਂਝਾ ਨਹੀਂ ਰਿਹਾ, ਪਰ ਇਸ ਸਿਹਤ ਐਮਰਜੈਂਸੀ ਵਿੱਚ ਮਨੁੱਖਤਾ ਦੀ ਸੇਵਾ ਕਰਨ ਲਈ ਨਰਸਾਂ ਨੂੰ ਸਿਖਲਾਈ ਦੇ ਕੇ ਇਲਾਜ ਸਹੂਲਤਾਂ ਦੇਣ ਲਈ ਤਿਆਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਬਰ ਰੂਮਜ਼ ਤੋਂ ਫਲੂ ਕਾਰਨਰਾਂ, ਐਮਰਜੈਂਸੀ ਵਾਰਡਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਨਰਸਾਂ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸਹੂਲਤਾਂ ਵਿਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿਚ ਮਹੱਤਵਪੂਰਣ ਸੇਵਾਵਾਂ ਦੇ ਰਹੀਆਂ ਹਨ, ਉਹ ਆਪਣੇ ਪਰਿਵਾਰਾਂ ਤੋਂ ਵੀ ਦੂਰ ਵੀ ਰਹਿ ਰਹੀਆਂ ਹਨ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਨਿਯੰਤਰਿਤ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਹੀਆਂ ਹਨ। ਸਮੁੱਚੇ ਮੈਡੀਕਲ ਭਾਈਚਾਰੇ ਨੇ ਉਨ੍ਹਾਂ ਨਰਸਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਇਸ ਬਿਮਾਰੀ ਨਾਲ ਲੜਦਿਆਂ ਆਪਣੀ ਜਾਨ ਗੁਆ ਦਿੱਤੀ।
ਦੱਸਣਯੋਗ ਹੈ ਕਿ  ਇਹ ਦਿਨ ਫਲੋਰੈਂਸ ਨਾਈਟਇੰਗੇਲ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਇਸ ਨਰਸ ਨੇ ਮਨੁੱਖਤਾ ਦੀ ਸੇਵਾ ਲਈ ਕੰਮ ਕੀਤਾ ਅਤੇ ਸਾਲ 1853-1856 ਵਿਚ ਕ੍ਰਾਈਮਿਨ ਯੁੱਧ ਦੌਰਾਨ ਬਹੁਤ ਸਾਰੇ ਸੈਨਿਕਾਂ ਦੀ ਜਾਨ ਬਚਾਈ ਅਤੇ ਸਮਰਪਿਤ ਭਾਵਨਾ ਨਾਲ ਨਿਰਸਵਾਰਥ ਸੇਵਾ ਦਾ ਰਸਤਾ ਦਿਖਾਇਆ। ਸਾਲ 1974 ਵਿਚ ਇੰਟਰਨੈਸ਼ਨਲ ਕੌਂਸਲ ਆਫ਼ ਨਰਸਿੰਗ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸਿਜ਼ ਦਿਵਸ ਵਜੋਂ ਮਨਜ਼ੂਰੀ ਦਿੱਤੀ। ਇਸ ਮਹਾਂਮਾਰੀ ਦੇ ਔਖੀ ਘੜੀ ਦੌਰਾਨ ਨਰਸਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਸਾਨੂੰ ਨਿਮਰਤਾ ਅਤੇ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕਰਦੀਆਂ ਹਨ।

Have something to say? Post your comment

 

More in Chandigarh

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ