Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ

May 12, 2021 05:31 PM
SehajTimes

ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ  ਜ਼ੀਰਾ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ


 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। 
 
ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ. ਜ਼ੀਰਾ ਨੇ ਪੰਜਾਬ ਦੇ ਕਿਸਾਨਾਂ ਤੇ ਸੂਬੇ ਦੀ ਕਿਰਸਾਨੀ ਲਈ ਹਮੇਸ਼ਾਂ ਅੱਗੇ ਹੋ ਕੇ ਸੰਘਰਸ਼ ਕੀਤਾ ਹੈ। ਉਹ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਜਿਨ੍ਹਾਂ ਨੇ ਲੋਕਾਂ ਦੀ ਆਵਾਜ਼ ਬਣ ਕੇ ਸਮਾਜ ਭਲਾਈ ਵਿੱਚ ਵੀ ਹਮੇਸ਼ਾਂ ਵੱਧ ਚੜ ਕੇ ਹਿੱਸਾ ਲਿਆ।  
ਉਹਨਾਂ ਕਿਹਾ ਕਿ ਸ. ਜ਼ੀਰਾ ਦੇ ਦਿਹਾਂਤ ਨਾਲ ਜਿੱਥੇ ਪੰਜਾਬ, ਕਾਂਗਰਸ ਪਾਰਟੀ ਅਤੇ ਜ਼ੀਰਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਉਨ੍ਹਾਂ ਨੂੰ ਵੀ ਨਿੱਜੀ ਤੌਰ ਉਤੇ ਬਹੁਤ ਵੱਡਾ ਘਾਟਾ ਪਿਆ ਹੈ। 
 ਸਪੀਕਰ ਨੇ ਕਿਹਾ ਕਿ ਸ. ਜ਼ੀਰਾ ਦੇ ਬੇਵਕਤੇ ਤੁਰ ਜਾਣ ਨਾਲ ਰਾਜਨੀਤੀ ਖੇਤਰ ਵਿੱਚ ਜੋ ਖਲਾਅ ਪੈਦਾ ਹੋਇਆ ਹੈ ਉਸਨੂੰ ਛੇਤੀ ਪੂਰਿਆਂ ਨਹੀਂ ਜਾ ਸਕਣਾ। ਉਨ੍ਹਾਂ ਕਿਹਾ ਕਿ ਅਸੀਂ ਅੱਜ ਇਕ ਸੁਹਿਰਦ ਆਗੂ ਗੁਆ ਲਿਆ ਹੈ।
 
ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਕਾਂਗਰਸ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਵਿੱਛੜੇ ਹੋਏ ਆਗੂ ਦੇ ਸਪੁੱਤਰ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ,  ਸਮੁੱਚੇ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਤੇ ਸਮਰਥਕਾਂ ਨਾਲ ਵੀ ਦੁੱਖ ਸਾਂਝਾ ਕੀਤਾ।
 
ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਾਹਿਗੁਰੂ ਅੱਗੇ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। 
 
ਕਾਬਿਲੇਗੌਰ ਹੈ ਕਿ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰੱਖੇ ਗਏ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ