Saturday, December 20, 2025

Chandigarh

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਵਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

May 12, 2021 05:36 PM
SehajTimes
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੇ ਕਾਂਗਰਸੀ ਆਗੂ ਅਤੇ ਸੂਬੇ ਦੇ ਰਹਿ ਚੁੱਕੇ ਰਾਜ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੀ ਅਕਾਲ ਚਲਾਣੇ ਉੱਤੇ ਡੂੰਘੇ ਅਫ਼ਸੋਸ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ਼੍ਰੀ ਜ਼ੀਰਾ ਦੇ ਸਦੀਵੀ ਵਿਛੋੜੇ ਨਾਲ ਪੰਜਾਬ ਨੇ ਲੋਕ ਹਿੱਤਾਂ ਨੂੰ ਪ੍ਰਣਾਇਆ ਹੋਇਆ ਧੜਲੇਦਾਰ ਆਗੂ ਅਤੇ ਇੱਕ ਨੇਕ ਦਿਲ ਇਨਸਾਨ ਗੁਆ ਲਿਆ ਹੈ।
 
      ਸ਼੍ਰੀ ਬਾਜਵਾ ਨੇ ਕਿਹਾ ਕਿ ਸਰਦਾਰ ਇੰਦਰਜੀਤ ਸਿੰਘ ਜ਼ੀਰਾ ਦ੍ਰਿੜ ਇਰਾਦੇ, ਬੇਮਿਸਾਲ ਜ਼ੁਰੱਅਤ ਅਤੇ ਕਮਾਲ ਦੀ ਇੱਛਾ ਸ਼ਕਤੀ ਵਾਲੇ ਉਹ ਆਗੂ ਸਨ ਜਿਨ੍ਹਾਂ ਨੇ ਸਾਰੀ ਉਮਰ ਲੋਕਾਂ ਦੀ ਨੇਕ ਨੀਤੀ ਨਾਲ ਸੇਵਾ ਕੀਤੀ।ਉਹਨਾਂ ਕਿਹਾ ਕਿ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਜੇਲ੍ਹ ਮੰਤਰੀ ਵਜੋਂ ਸ਼੍ਰੀ ਜ਼ੀਰਾ ਵਲੋਂ ਆਪਣੀ ਬਹੁਤ ਥੋੜ੍ਹੀ ਮਿਆਦ ਵਿਚ ਕੀਤੇ ਗਏ ਅਸਰਦਾਰ ਕੰਮ ਅਜੇ ਵੀ ਲੋਕਾਂ ਦੇ ਚੇਤਿਆਂ ਵਿਚ ਵਸੇ ਹੋਏ ਹਨ।
 
      ਪੰਚਾਇਤ ਮੰਤਰੀ ਨੇ ਸ਼੍ਰੀ ਜ਼ੀਰਾ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਰਹੂਮ ਇੰਦਰਜੀਤ ਸਿੰਘ ਦੇ ਸਦਾ ਲਈ ਤੁਰ ਜਾਣ ਨਾਲ ਉਹਨਾਂ ਨੂੰ ਵੀ ਨਿੱਜੀ ਘਾਟਾ ਪਿਆ ਹੈ ਅਤੇ ਉਹ ਇੱਕ ਬਹੁਤ ਹੀ ਸੁਹਿਰਦ ਦੋਸਤ ਤੋਂ ਵਾਂਝੇ ਹੋ ਗਏ ਹਨ।ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਸ਼੍ਰੀ ਜ਼ੀਰਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਉਹਨਾਂ ਦੇ ਪਰਿਵਾਰ. ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ