Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

May 12, 2021 06:13 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

        ਜੀਰਾ ਦੇ ਵੱਡੇ ਸਪੁੱਤਰ ਕੁਲਬੀਰ ਸਿੰਘ ਜੀਰਾ ਜੋ ਜੀਰਾ ਵਿਧਾਨ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਨ, ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇੰਦਰਜੀਤ ਸਿੰਘ ਜੀਰਾ ਦੇ ਤੁਰ ਜਾਣ ਨਾਲ ਪਾਰਟੀ ਸਫਾਂ ਵਿਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਔਖਾ ਹੈ।”

ਇਕ ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇੰਦਰਜੀਤ ਸਿੰਘ ਜੀਰਾ ਨੂੰ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲਵਾ ਖਿੱਤੇ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।

ਇਸੇ ਦੌਰਾਨ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ