Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਬਣਦਾ ਯੋਗਦਾਨ ਦੇਣ ਦੀ ਲੋੜ : ਜਗਮੀਤ ਸਿੰਘ ਬਰਾੜ

August 21, 2024 04:31 PM
SehajTimes

ਐਸ ਏ ਐਸ ਨਗਰ :  ਪੰਜਾਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਜਗਮੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਅੱਜ ਸਮੇਂ ਦੀ ਮੰਗ ਹੈ ਕਿ ਹਰ ਵਿਅਕਤੀ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਨੂੰ ਬਚਾਉਣ ਲਈ ਯੋਗਦਾਨ ਦੇਣਾ ਚਾਹੀਦਾ ਹੈ। ਨਜਦੀਕੀ ਪਿੰਡ ਨਡਿਆਲੀ ਵਿੱਖੇ ਸ੍ਰ਼ ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸਨ, ਫੇਸੑ11 ਮੁਹਾਲੀ ਵੱਲੋਂ ਰੁੱਖ ਲਗਾਉਣ ਦੀ ਮੁਹਿਮ ਦੇ ਤਹਿਤ ਇਥੇ ਇਕੱਠੇ ਹੋਏ ਵਾਤਾਵਰਨ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿਚ ਫੈਲੇ ਨਸਿਆਂ, ਪਾਣੀ ਦੇ ਵਧਦੇ ਪ੍ਰਦੂਸਨ ਅਤੇ ਪਾਣੀ ਦੀ ਸਾਂਭ ਸੰਭਾਲ ਅਤੇ ਵਾਤਾਵਰਨ ਬਚਾਉਣ ਲਈ ਰੁੱਖ ਲਗਾਓ ਮੁਹਿੰਮ ਚਲਾਉਣ ਲਈ ਪੰਜਾਬ ਸਾਂਝੀਵਾਲਤਾ ਖੇਤਰੀ ਮੰਚ ਦਾ ਗਠਨ ਕੀਤਾ ਗਿਆ ਹੈ ਜਿਸਦੇ ਤਹਿਤ 9 ਅਗਸਤ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਮੁਹਿੰਮ ਸੁਰੂ ਕੀਤੀ ਗਈ ਹੈ ਅਤੇ ਸ੍ਰ਼ ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸਨ ਮੁਹਾਲੀ ਵੱਲੋਂ ਇਸ ਵਾਤਾਵਰਣ ਨੂੰ ਪ੍ਰਦੂਸਣ ਤੋਂ ਬਚਾਉਣ ਲਈ ਪਿੰਡ ਨਡਿਆਲੀ ਵਿਖੇ 101 ਰੁੱਖ ਲਗਾ ਕੇ ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਸਰਦਾਰ ਅਮਰੀਕ ਸਿੰਘ ਤਹਿਸੀਲਦਾਰ ਨਾਲ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਉਹਨਾਂ ਕਿਹਾ ਕਿ ਮੇਰੇ ਰਾਜਨੀਤਿਕ ਜੀਵਨ ਵਿੱਚ ਬਹੁਤ ਹੀ ਘੱਟ ਲੋਕ ਮਿਲੇ ਹਨ ਜਿਹਨਾਂ ਨੇ ਸਾਰੀ ਉਮਰ ਲੋਕਾਂ ਦੀ ਨਿਸਕਾਮ ਸੇਵਾ ਕੀਤੀ ਅਤੇ ਅਮਰੀਕ ਸਿੰਘ ਮੁਕੰਮਲ ਤੌਰ ਤੇ ਅਵਾਮ ਨੂੰ ਸਮਰਪਿਤ ਰਹੇ।
ਸ੍ਰ਼ ਬਰਾੜ ਨੇ ਕਿਹਾ ਕਿ ਇਨ੍ਹਾਂ ਨਸਿਆਂ ਕਾਰਨ ਜਿਥੇ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ ਉਥੇ ਹੀ ਇਹ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਖੇਤਰ ਨੂੰ ਵੱਡੀ ਢਾਹ ਲਾ ਰਹੀ ਹੈ। ਉਹਨਾਂ ਕਿਹਾ ਕਿ ਹਾਲਾਤ ਦੀ ਗੰਭੀਰਤਾ ਦਾ ਅੰਦਾਜ ਇਸ ਨਾਲ ਵੀ ਲੱਗਦਾ ਹੈ ਕਿ ਨਸੇ ਪੀਣ ਅਤੇ ਵੇਚਣ ਵਿੱਚ ਔਰਤਾਂ ਦੀ ਵੀ ਸਮੂਲੀਅਤ ਹੋ ਗਈ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਸਦਾ ਟਾਕਰਾ ਕਰਨਾ ਪੈਣਾ ਹੈ ਅਤੇ ਪੰਜਾਬ ਦੇ ਹਰ ਸਿਆਸੀ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਨੂੰ ਇੱਕਜੁੱਟ ਹੋ ਕੇ ਪੰਜਾਬ ਦੀ ਜਵਾਨੀ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਅਸੀਂ ਪੰਜਾਬ ਨੂੰ ਮੁੜ੍ਹ ਤੋਂ ਗੌਰਵਮਈ ਬਣਾ ਸਕੀਏ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਗਿਰ ਰਿਹਾ ਹੈ ਉਥੇ ਪੰਜਾਬ ਦਾ ਪਾਣੀ ਪ੍ਰਦੂਸਿਤ ਹੋ ਰਿਹਾ ਹੈ ਅਤੇ ਬਹੁਤੇ ਇਲਾਕਿਆਂ ਵਿੱਚ ਪਾਣੀ ਪੀਣ ਯੋਗ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਕੁਦਰਤ ਨਾਲ ਖਿਲਵਾੜ ਕਰਨ ਦਾ ਸਾਨੂੰ ਕੋਈ ਹੱਕ ਨਹੀਂ ਹੈ ਅਤੇ ਸਾਨੂੰ ਪਾਣੀ ਨੂੰ ਪ੍ਰਦੂਸਿਤ ਕਰਨ ਤੋਂ ਰੋਕਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲਾਂ ਹੇਠਲਾ ਰਕਬਾ ਲਗਾਤਾਰ ਘੱਟਦਾ ਜਾ ਰਿਹਾ ਹੈ ਜਿਸ ਕਾਰਨ ਮੌਸਮੀ ਸੰਤੁਲਨ ਵਿਗੜ ਰਿਹਾ ਹੈ।
ਫਾਊਂਡੇਸਨ ਦੇ ਪ੍ਰਧਾਨ ਸ੍ਰ਼ ਅਮਰਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਫਾਉਂਡੇਸਨ ਵੱਖ ਵੱਖ ਸਮਾਜਸੇਵੀ ਕੰਮਾਂ ਵਿੱਚ ਆਪਣਾ ਬਣਦਾ ਯੋਗਦਾਨ ਦਿੰਦੀ ਹੈ ਅਤੇ ਹੁਣ ਸ੍ਰ਼ ਬਰਾੜ ਦੀ ਰੁੱਖ ਲਗਾਉੁਣ ਮੁਹਿੰਮ ਤਹਿਤ ਬੂਟੇ ਗਾਏ ਗਏ ਹਨ। ਇਸ ਮੌਕੇ ਵੈਲਫੇਅਰ ਅਸੋਸੀਏਸਨ ਦੇ ਪ੍ਰਧਾਨ ਸ। ਕੁਲਵਿੰਦਰ ਸਿੰਘ ਤੁੜ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਟੇਟ ਸੱਕਤਰ ਦੀ ਜਿੰਮੇਵਾਰੀ ਬਲਿੰਦਰ ਸਿੰਘ ਨੇ ਨਿਭਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨਲ ਕੁਲਵੰਤ ਸਿੰਘ ਸੈਣੀ, ਉਪਕਾਰ ਸਿੰਘ, ਵੀ ਕੇ ਮਹਾਜਨ, ਹਰਵਿੰਦਰ ਸਿੰਘ ਸਿੱਧੂ ਐਡਵੋਕੇਟ, ਗੁਰਵਿੰਦਰ ਸਿੰਘ ਸਰਪੰਚ, ਜੀ ਪੀ ਸਿੰਘ, ਆਰ ਪੀ ਸਿੰਘ, ਕਰਨਪਾਲ ਸਿੰਘ, ਗੁਰਮੀਤ ਸਿੰਘ ਖੁਰਾਨਾ, ਹਰਬੰਸ ਸਿੰਘ ਕਲੇਰ, ਹਾਕਮ ਸਿੰਘ, ਸਵਰਨ ਸਿੰਘ, ਪਰਦੀਪ ਸਿੰਘ ਸੈਣੀ ਐਡਵੋਕੇਟ, ਗੁਰਬੀਰ ਸਿੰਘ ਬਰਾੜ ਐਡਵੋਕੇਟ, ਜੁਗਿੰਦਰ ਸਿੰਘ, ਰਣਜੀਤ ਸਿੰਘ, ਕੈਪਟਨ ਕਰਨੈਲ ਸਿੰਘ, ਰਘਬੀਰ ਸਿੰਘ ਸਿੱਧੂ, ਰਮਣੀਕ ਸਿੰਘ, ਅਜੇ ਕੁਮਾਰ, ਹਰੀ ਸਿੰਘ, ਹਰਿੰਦਰ ਸਿੰਘ ਸਭਰਵਾਲ, ਮੱਖਣਜੀਤ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ ਢਿੱਲੋਂ, ਹਰੀ ਮਿੱਤਰ ਮਹਾਜਨ, ਅਰਵਿੰਦਰ ਪਾਲ ਸਿੰਘ, ਇੰਜ। ਜੁਗਵਿੰਦਰ ਸਿੰਘ, ਸਤਿਕਾਰ ਜੀਤ ਸਿੰਘ, ਇੰਜ ਸੁਦੀਪ ਸਿੰਘ, ਬਲਵਿੰਦਰ ਪਾਲ ਸਿੰਘ, ਇੰਜ ਇਸਪਿੰਦਰ ਸਿੰਘ ਸਮੇਤ ਵੱਖ ਵੱਖ ਵੈਲਫੇਅਰ ਅਸੋਸੀਏਸਨਾਂ ਦੇ ਨੁਮਾਇੰਦੇ ਹਾਜਿਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ