Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ

August 21, 2024 04:57 PM
SehajTimes

ਐੱਸ.ਏ.ਐੱਸ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਹ ਮੈਗਾ ਪਲੇਸਮੈਂਟ ਕੈਂਪ ਐਸ.ਡੀ.ਐਮ, ਡੇਰਾਬਸੀ, ਡਾ. ਹਿਮਾਸ਼ੂ ਗੁਪਤਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਅਤੇ ਇਸ ਤਹਿਤ ਹੀ ਵੀਰਵਾਰ 22 ਅਗਸਤ 2024 ਨੂੰ ਮੈਗਾ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।

     ਉਨ੍ਹਾਂ ਦੱਸਿਆ ਕਿ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਨਾਮੀਂ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਫੋਨ ਪੇਅ, ਹਿੰਦੂਜਾ ਹਾਊਸਿੰਗ ਫਾਇਨਾਂਸ, ਸੌਰਭ ਕੈਮੀਕਲਜ਼, ਕੇ.ਜੀ. ਟਰੇਡਿੰਗ,  ਸ਼ੋਰੇ ਐਂਡ ਸ਼ਲਿਊਸ਼ਨ, ਵਿਮਕੋ, ਸਵਰਾਜ ਮਹਿੰਦਰਾ ਇੰਜਨਜ਼, ਪਿਊਮਾ ਸਟੋਰ, ਊਸ਼ਾ ਯਾਰਨਜ਼, ਲਵਿਆ ਹੈਲਥ ਕੇਅਰ, ਡੀ-ਮਾਰਟ, ਅਮਰਟੈਕਸ ਜ਼ੀਰਕਪੁਰ, ਗਲੋਬ ਆਟੋਮੋਬਾਇਲਜ਼ (ਟੋਇਟਾ), ਕਿਊਐਸ ਕਾਰਪੋਰੇਸ਼ਨ ਫਾਰ ਸਵਿਗੀ ਇੰਸਟਾਮਾਰਟ, ਟੀਮ ਲੀਜ਼ ਫਾਰ ਐਸ.ਬੀ.ਆਈ.ਕਰੈਡਿਟ ਕਾਰਡਜ਼, ਅਲੈਨਜਰਜ਼ ਮੈਡੀਕਲ ਸਿਸਟਮ, (ਟੀਮ ਲੀਜ਼), ਰਾਹੀ ਕੇਅਰ ਡਾਇਲਸਸ ਸੈਂਟਰ ਸਮੇਤ ਹੋਰ ਵਧੇਰੇ ਕੰਪਨੀਆਂ ਸ਼ਾਮਲ ਹੋਣਗੀਆਂ।

     ਇਸ ਤੋਂ ਇਲਾਵਾ ਨਾਮੀਂ ਕੰਪਨੀਆਂ ਜਿਵੇਂ ਕਿ ਭਾਰਤੀ ਏਅਰਟੈਲ, ਈਵਨ ਕਾਰਗੋਜ਼, ਹਿੰਦੂਸਤਾਨ ਯੂਨੀਲਿਵਰ ਲਿਮਟਿਡ, ਟੈਕਨੀਕਲ ਆਈ.ਟੀ.ਆਈ ਅਤੇ ਦਸਵੀਂ ਤੋਂ ਗ੍ਰੈਜੁਏਸ਼ਨ ਵਾਲੀਆਂ ਲੜਕੀਆਂ ਦੀ ਭਰਤੀ ਲਈ ਸ਼ਾਮਲ ਹੋਣਗੀਆਂ।

     ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ, ਆਈ.ਟੀ.ਆਈ. ਏ.ਐਨ.ਐਮ., ਜੀ.ਐਨ.ਐਮ., ਬੀ.ਐਸ.ਸੀ ਨਰਸਿੰਗ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।  

    ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਲਾਜ਼ਮੀ ਤੌਰ 'ਤੇ ਲੈ ਕੇ ਆਉਣ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।

     ਇਸ ਦੇ ਨਾਲ ਹੀ ਮੱਛੀ ਪਾਲਣ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਪੀ.ਐਨ.ਬੀ.ਬੈਂਕ ਦੇ ਨੁਮਾਇਦੇ ਸਵੈ-ਰੋਜ਼ਗਾਰ ਬਾਰੇ ਪ੍ਰਾਰਥੀਆਂ ਨੂੰ ਜਾਣਕਾਰੀ ਮੁਹੱਇਆ ਕਰਨਗੇ। ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਫਾਰਮਲ ਡਰੈਸ ਵਿੱਚ ਸਮੇਂ ਸਿਰ ਪੁਹੰਚਣ ਦੀ ਕ੍ਰਿਪਾਲਤਾ ਕਰਨ।

 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ