Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ

August 21, 2024 05:12 PM
SehajTimes

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਵੱਡੀ ਮੰਗ ਮੰਨਣ ਅਤੇ 166 ਲੱਖ ਰੁਪਏ ਦਾ ਫੰਡ ਜਾਰੀ ਕਰਨ ਲਈ ਧੰਨਵਾਦ ਕੀਤਾ

ਪੁਨਰ-ਉਸਾਰੀ ਦੇ ਕੰਮ ਨਾਲ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ

ਡੇਰਾਬੱਸੀ : ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਵਰਤੋਂ ਕਰਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਵਿਖੇ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਸੜ੍ਹਕ ਦੇ ਮੁੜ ਨਿਰਮਾਣ ਦੀ ਸ਼ੁਰੂਆਤ ਕਰਵਾਈ। ਇਹ ਕੰਮ ਰਿਕਾਰਡ ਛੇ ਮਹੀਨਿਆਂ ਵਿੱਚ 166.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ 126.26 ਲੱਖ ਰੁਪਏ ਦੇ ਫੰਡ ਜਾਰੀ ਕਰਕੇ ਸਥਾਨਕ ਵਾਸੀਆਂ ਦੀ ਵੱਡੀ ਮੰਗ ਨੂੰ ਮੰਨਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਭਾਂਖਰਪੁਰ ਦੌਰੇ ਦੌਰਾਨ ਇਸ ਆਰ ਯੂ ਬੀ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਦੀ ਵੱਡੀ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੇ ਉਸ ਮੌਕੇ ਭਰੋਸਾ ਦਿਵਾਇਆ ਸੀ ਕਿ ਲੋਕ ਹਿੱਤ ਵਿੱਚ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਰੋਡ ਦੇ ਮੁੜ ਨਿਰਮਾਣ ਲਈ ਲੋੜੀਂਦੀ ਸਾਰੀ ਲਾਗਤ ਸੂਬਾ ਸਰਕਾਰ ਚੁੱਕੇਗੀ ਅਤੇ ਹੁਣ ਉਨ੍ਹਾਂ ਨੇ ਆਪਣੀ ਗੱਲ ਦਾ ਮਾਣ ਰੱਖਦੇ ਹੋਏ ਸੂਬੇ ਦੀ ਤਰਫੋਂ ਸਾਰੀ ਲਾਗਤ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਹੜ੍ਹਾਂ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਆਰ ਯੂ ਬੀ ਦੀ ਹਾਲਤ ਖ਼ਰਾਬ ਹੋ ਗਈ ਸੀ ਅਤੇ ਪੇਵਮੈਂਟ ਤੇ ਅਪਰੋਚ ਦੀ ਪੁਨਰ-ਉਸਾਰੀ ਪ੍ਰਸਤਾਵ ਦੇ ਮੁਕੰਮਲ ਹੋਣ ਤੱਕ ਇਸ ਨੂੰ ਥੋੜ੍ਹੀ ਬਹੁਤ ਮੁਰਮੰਤ ਕਰਕੇ ਰੋਜ਼ਾਨਾ ਆਉਣ ਜਾਣ ਦੇ ਯੋਗ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਦੇ ਮੁੜ-ਨਿਰਮਾਣ ਲਈ ਫੰਡ ਜਾਰੀ ਹੋਣ ਨਾਲ ਇਲਾਕਾ ਨਿਵਾਸੀਆਂ ਦੀ ਵੱਡੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਦੀ ਆਵਾਜਾਈ ਅਤੇ ਬਰਸਾਤ ਦੇ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਲੋਕ ਨਿਰਮਾਣ ਵਿਭਾਗ ਨੇ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਰੋਡ ਨੂੰ ਇਸ ਤਰੀਕੇ ਨਾਲ ਬਣਾਉਣ ਦੀ ਯੋਜਨਾ ਬਣਾਈ ਹੈ ਕਿ ਵਰਤੀ ਜਾਣ ਵਾਲੀ ਸਮੱਗਰੀ ਦੀ ਕੁੱਲ 600 ਮਿਲੀਮੀਟਰ ਮੋਟੀ ਪਰਤ ਹੋਵੇਗੀ ਜਿਸ ਵਿੱਚ ਉਪਰਲੀ ਐਮ-40 ਕੰਕਰੀਟ ਦੀ ਪਰਤ ਹੋਵੇਗੀ। ਉਨ੍ਹਾਂ ਕਿਹਾ ਕਿ ਰਿਕਾਰਡ ਛੇ ਮਹੀਨਿਆਂ ਵਿੱਚ ਪੇਵਮੈਂਟ ਤੇ ਅਪਰੋਚ ਦੀ ਮੁੜ ਉਸਾਰੀ ਦਾ ਕੰਮ ਮੁਕੰਮਲ ਹੋਣ ਬਾਅਦ ਸੁੰਦਰਾਂ, ਖੇੜੀ, ਭਾਂਖਰਪੁਰ, ਪੰਡਵਾਲਾ ਅਤੇ ਡੱਫਰਪੁਰ ਪਿੰਡਾਂ ਦੇ ਰੋਜ਼ਾਨਾ ਆਉਣ-ਜਾਣ ਲਈ ਰੇਲਵੇ ਅੰਡਰ ਬ੍ਰਿਜ ਨੂੰ ਮੁੜ ਖੋਲ੍ਹ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਹੋਰ ਅਧਿਕਾਰੀਆਂ ਵਿੱਚ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਡਾ. ਹਿਮਾਂਸ਼ੂ ਗੁਪਤਾ, ਕਾਰਜਕਾਰੀ ਇੰਜਨੀਅਰ ਪੀ.ਡਬਲਯੂ.ਡੀ ਪ੍ਰੋਵਿੰਸ਼ੀਅਲ ਡਵੀਜ਼ਨ-2 ਪਟਿਆਲਾ, ਮਨਪ੍ਰੀਤ ਸਿੰਘ ਦੂਆ, ਐਸ.ਡੀ.ਓ ਜਸਪਾਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ, ਐਮ ਸੀ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ