Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ

August 21, 2024 05:26 PM
SehajTimes

ਐੱਸ.ਏ.ਐੱਸ ਨਗਰ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਾਸਤੇ ਆਖ਼ਰੀ ਮਿਤੀ 31 ਅਗਸਤ 2024  ਰੱਖੀ ਗਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐੱਸ.ਏ.ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ ਹੋਣ। ਉਹ ਅਸਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ। ਇਸ ਪੁਰਸਕਾਰ ਲਈ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ) ਦੀ ਵੈਬਸਾਈਟ  ‘ਤੇ ਆਪਣਾ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ I ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ ਹੈI  ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦਿਤਾ ਜਾਂਦਾ ਹੈI
ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿਤੀ ਜਾਂਦੀ ਹੈ। ਇਸ ਲਈ “ਭਾਰਤੀ  ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇI ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ) ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕੀਤਾ ਜਾਵੇ। ਇਹ ਪੁਰਸਕਾਰ, ਪਹਿਲਾ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ, ਜਿਨ੍ਹਾਂ ਦੀ ਆਪਣੀ ਵਿਲੱਖਣ ਕਾਰਗੁਜ਼ਾਰੀ ਜਾਂ ਪਛਾਣ ਹੈI ਵਧੇਰੀ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਐੱਸ.ਏ.ਐੱਸ ਨਗਰ, ਕਮਰਾ ਨੰ 536, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ I

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ