Wednesday, August 27, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Malwa

ਸੁਨਾਮ ਆਈ ਟੀ ਆਈ 'ਚ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ : ਅਮਨ ਅਰੋੜਾ 

August 21, 2024 05:33 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੈਬਨਿਟ ਮੰਤਰੀ ਅਮਨ ਅਰੋੜਾ  ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ ਸੁਨਾਮ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਬੰਦ ਪਏ ਕੋਰਸਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਸਰਕਾਰ ਤੋਂ ਮਨਜ਼ੂਰੀ ਲਈ ਜਾਵੇਗੀ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਇਹ ਸੰਸਥਾ ਉੱਤਰ ਭਾਰਤ ਦੀ ਸਰਵੋਤਮ ਸੰਸਥਾ ਬਣ ਜਾਵੇ। ਕੈਬਨਿਟ ਮੰਤਰੀ ਅਮਨ ਅਰੋੜਾ ਇੱਥੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਆਏ ਸਨ। ਸੰਸਥਾ ਦੇ ਚੇਅਰਮੈਨ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਆਈ.ਟੀ.ਆਈ. ਵਿੱਚ ਪ੍ਰਤਿਭਾ ਨੂੰ ਨਿਖਾਰਿਆ ਜਾ ਰਿਹਾ ਹੈ। ਇਸ ਦਾ ਸਿਹਰਾ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਮੈਨੇਜਮੈਂਟ ਨੂੰ ਜਾਂਦਾ ਹੈ। ਜੋ ਦਿਨ ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਏਜੰਡੇ ਵਿੱਚ ਸਿੱਖਿਆ ਅਤੇ ਸਿਹਤ ਸਭ ਤੋਂ ਪਹਿਲਾਂ ਹਨ। ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ 24 ਘੰਟੇ ਕੰਮ ਕਰ ਰਹੀ ਹੈ। ਪੜ੍ਹਿਆ ਲਿਖਿਆ ਪੰਜਾਬ ਹੀ ਤਰੱਕੀ ਦੀਆਂ ਸਿਖਰਾਂ ਨੂੰ ਛੂਹ ਸਕੇਗਾ। ਸਰਕਾਰੀ ਆਈ.ਟੀ.ਆਈ ਗਰਲਜ਼ ਦੇ ਚੇਅਰਮੈਨ ਘਨਸ਼ਿਆਮ ਕਾਂਸਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 5.5 ਕਰੋੜ ਰੁਪਏ ਖਰਚ ਕੇ ਆਈ.ਟੀ.ਆਈ. ਦਾ ਨਵੀਨੀਕਰਨ ਕੀਤਾ ਹੈ। ਇੱਥੇ ਆਈਟੀਆਈ ਦੀ ਨਵੀਂ ਇਮਾਰਤ ਅਤੇ ਸਟੇਡੀਅਮ ਬਣਾਇਆ ਗਿਆ ਹੈ। ਉਨ੍ਹਾਂ ਦੇ ਯਤਨਾਂ ਸਦਕਾ ਸੰਸਥਾ ਬੁਲੰਦੀਆਂ ਨੂੰ ਛੂਹ ਰਹੀ ਹੈ। ਲੜਕੇ ਵਿੰਗ ਦੇ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੇ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੇਮ ਗੁਪਤਾ, ਅਨਿਲ ਜੁਨੇਜਾ, ਪ੍ਰੋ: ਵਿਜੇ ਮੋਹਨ, ਈਸ਼ਵਰ ਗਰਗ, ਮੁਨੀਸ਼ ਸੋਨੀ, ਪ੍ਰਦੀਪ ਮੈਨਨ, ਬਿੰਦਰ ਸਿੰਘ, ਬਲਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਪਰਵਿੰਦਰ ਕੌਰ, ਗੁਰਵਿੰਦਰ ਕੌਰ, ਮਨਦੀਪ ਕੌਰ, ਵਿਨੋਦ ਕੁਮਾਰ, ਸੁਰਜੀਤ ਸਿੰਘ, ਪਰਮਪਾਲ ਸਿੰਘ, ਡਾ. ਸਰਬਜੀਤ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਵਿਸ਼ਵ ਸਿਹਤ ਸੰਸਥਾ ਵੱਲੋਂ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਸਬੰਧੀ ਟ੍ਰੇਨਿੰਗ

ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਵਲੋਂ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ ਪੁਲਿਸ ਵੱਲੋਂ ਮੇਨ ਬੱਸ ਸਟੈਡ ਵਿਖੇ ਵਾਹਨਾਂ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਆੜ੍ਹਤੀਆਂ ਤੇ

ਲਾਇਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਦੇ ਲਗਾਏ ਮੁਫ਼ਤ ਕੈਂਪ ਵਿੱਚ 151 ਮਰੀਜਾਂ ਦੀ ਓ.ਪੀ.ਡੀ ਅਤੇ 25 ਮਰੀਜਾਂ ਦੇ ਲੈਜ਼ ਪਾਏ ਗਏ

ਪਿੰਡ ਹਮੀਦੀ ਵਿਖੇ ਅਪਲਸਾੜਾ ਡਰੇਨ ਓਵਰਫਲੋਅ

ਖਨੌਰੀ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਕੀਤੀ ਗਈ ਮੀਟਿੰਗ

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਮਾਗਮ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ