Wednesday, September 17, 2025

Haryana

ਚੋਣ ਵਿਚ ਇਕ-ਇਕ ਵੋਟ ਦਾ ਹੁੰਦਾ ਹੈ ਬਹੁਤ ਮਹਤੱਵ

August 21, 2024 07:47 PM
SehajTimes

1 ਅਕਤੂਬਰ ਨੂੰ ਵਿਧਾਨਸਭਾ ਚੋਣ ਵਿਚ ਹਰ ਵੋਟਰ ਕਰੇ ਆਪਣੀ ਭਾਗੀਦਾਰੀ ਯਕੀਨੀ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਰਾਜਨੀਤਿਕ ਪਾਰਟੀ ਵੀ ਵਧੀਆ ਮਾਹੌਲ ਵਿਚ ਚੋਣ ਸਪੰਨ ਕਰਵਾਉਣ ਵਿਚ ਕਰਨ ਸਹਿਯੋਗ

ਚੰਡੀਗਡ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿਚ ਜਨਤਾ ਸੱਭ ਤੋਂ ਉੱਪਰ ਹੁੰਦੀ ਹੈ ਅਤੇ ਇਕ-ਇਕ ਵੋਟ ਦਾ ਬਹੁਤ ਵੱਡਾ ਮਹਤੱਵ ਹੁੰਦਾ ਹੈ, ਇਸ ਲਈ ਸਾਰੇ ਵੋਟਰਾਂ ਨੂੰ 1 ਅਕਤੂਬਰ, 2024 ਨੂੰ ਹੋਣ ਵਾਲੇ ਵਿਧਾਨਸਭਾ ਚੋਣ ਵਿਚ ਆਪਣੀ ਭਾਗੀਦਾਰੀ ਯਕੀਨੀ ਕਰਨੀ ਚਾਹਦੀ ਹੈ। ਵੋਟ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਚੋਣ ਵਿਚ ਵੋਟਰ ਕਰਨ ਦਾ ਮੌਕਾ 5 ਸਾਲ ਦੇ ਬਾਅਦ ਮਿਲਦਾ ਹੈ।

ਉਨ੍ਹਾਂ ਨੇ ਕਿਹਾ ਕਿ ਫੋਟੋ ਯੁਕਤ ਪਹਿਚਾਣ ਪੱਤਰ ਹੋਣਾ, ਵੋਟ ਕਰਨ ਦਾ ਅਧਿਕਾਰ ਨਹੀਂ ਦਿੰਦਾ, ਸਗੋ ਵੋਟਰ ਸੂਚੀ ਵਿਚ ਨਾਂਅ ਦਰਜ ਹੋਣਾ ਜਰੂਰੀ ਹੈ, ਉਸੀ ਨਾਲ ਵੋਟ ਪਾਉਣ ਦਾ ਅਧਿਕਾਰ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵੋਟਰਾਂ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੈ ਉਹ ਆਧਾਰ ਕਾਰਡ , ਡਰਾਈਵਿੰਗ ਲਾਇਸੈਂਸ, ਪਾਸਪੋਰਟ ਆਦਿ 12 ਤਰ੍ਹਾ ਦੇ ਆਪਣੇ ਆਈਡੀ ਦਸਤਾਵੇਜ ਦਿਖਾ ਕੇ ਵੋਟ ਪਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਕਮਿਸ਼ਨ ਦਾ ਟੀਚਾ ਵਧੀਆ ਮਾਹੌਲ ਵਿਚ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਸਪੰਨ ਕਰਾਉਣਾ ਹੈ। ਹਰ ਵੋਟਰ ਦੀ ਪੋਲਿੰਗ ਸਟੇਸ਼ਨ ਤਕ ਸਰਲ, ਸੁਗਮ ਤੇ ਜਲਦ ਪਹੁੰਚ ਉਪਲਬਧ ਹੋਵੇ ਇਸ ਦੇ ਲਈ ਵੱਖ-ਵੱਖ ਤਰ੍ਹਾ ਦਾ ਐਪ ਵੀ ਤਿਆਰ ਕੀਤੇ ਗਏ ਹਨ। ਇਨ੍ਹਾਂ ਐਪਸ ਰਾਹੀਂ ਵੋਟਰਾਂ, ਉਮੀਦਵਾਰਾਂ ਤੇ ਹੋਰ ਰਾਜਨੀਤਿਕ ਪਾਰਟੀਆਂ ਦੀ ਚੋਣ ਪ੍ਰਕ੍ਰਿਆ ਨਾਲ ਜੁੜੀ ਹਰ ਤਰ੍ਹਾ ਦੀ ਜਾਣਕਾਰੀ ਮਿਲੇਗੀ।

ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਨੌਜੁਆਨਾਂ ਨੂੰ ਸਮਝਨਾ ਹੋਵੇਗਾ ਕਿ ਲੋਕਤੰਤਰ ਵਿਚ ਭਾਗੀਦਾਰੀ ਨਾਲ ਲੋਕਤੰਤਰ ਮਜਬੁਤ ਬਣਦਾ ਹੈ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਆਪਣੀ ਆਵਾਜ ਨੁੰ ਬੁਲੰਦ ਰੱਖਨਾ ਚਾਹੁੰਦੇ ਹੋ ਤਾਂ ਲੋਕਤੰਤਰ ਵਿਚ ਵੋਟ ਪਾ ਕੇ ਆਪਣੀ ਭਾਗੀਦਾਰੀ ਯਕੀਨੀ ਕਰਨ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ