Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ 23 ਅਗਸਤ ਨੂੰ ਲੱਗੇਗਾ ਕੈਂਪ

August 22, 2024 02:27 PM
SehajTimes

ਲੋਕਾਂ ਦੀਆਂ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸਮੱਸਿਆਵਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ਤੇ ਕੀਤਾ ਜਾਵੇਗਾ ਹੱਲ: ਐਸ.ਡੀ.ਐਮ ਦੀਪਾਂਕਰ ਗਰਗ

ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਰੋਜ਼ਾਨਾ ਦੇ ਕੰਮ ਨੂੰ ਨਿਪਟਾਉਣ ਲਈ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਪਾਂ ਦੀ ਲੜੀ ਵਜੋਂ 23 ਅਗਸਤ ਨੂੰ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਦੇ ਕਮਿਊਨਿਟੀ ਸੈਂਟਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਚਾਉ ਮਾਜਰਾ, ਧਰਾਲੀ, ਮਨੌਲੀ ਅਤੇ ਸੈਣੀ ਮਾਜਰਾ ਪਿੰਡਾਂ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।
    ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਹਾਲੀ ਦੀਪਾਂਕਰ ਗਰਗ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼-ਮਰ੍ਹਾ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕੰਮਾਂ ਨੂੰ ਸੌਖਾਲੇ ਢੰਗ ਨਾਲ ਨਿਪਟਾਉਣ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਵੱਲੋਂ ਆਪਣੇ ਬਹੁਤ ਸਾਰੇ ਕੰਮ ਨਿਪਟਾ ਲਏ ਗਏ ਹਨ। ਹੁਣ ਆਮ ਲੋਕ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ/ਬੁਜ਼ਰਗ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਸਨ। ਹੁਣ ਉਹ ਲੋਕ ਆਪਣੇ ਘਰ ਬੈਠੇ ਹੀ ਆਪਣੇ ਕੰਮ ਕਰਵਾ ਰਹੇ ਹਨ।  
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਘਰ ਬੈਠੇ ਹੀ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ