Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

"ਖੇਡਾਂ ਵਤਨ ਪੰਜਾਬ ਦੀਆਂ-2024" ਖੇਡ ਸੱਭਿਆਚਾਰ ਸੁਰਜੀਤ ਕਰਨ ਦਾ ਉਪਰਾਲਾ: ਜ਼ਿਲ੍ਹਾ ਖੇਡ ਅਫ਼ਸਰ

August 22, 2024 04:36 PM
SehajTimes

ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਆਨਲਾਈਨ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ

ਖੇਡਾਂ ਸਬੰਧੀ ਮਸ਼ਾਲ 25 ਅਗਸਤ ਨੂੰ ਪੁੱਜੇਗੀ ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ :  ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ " ਖੇਡਾਂ ਵਤਨ ਪੰਜਾਬ ਦੀਆਂ- 2024" ਦੀ ਸ਼ੁਰੂਆਤ 29 ਅਗਸਤ ਨੂੰ ਹੋ ਰਹੀ ਹੈ। ਇਸ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਸਬੰਧੀ ਬਲਾਕ ਪੱਧਰੀ ਖੇਡਾਂ  01 ਸਤੰਬਰ ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਅਤੇ ਰਾਜ ਪੱਧਰੀ ਖੇਡਾਂ 11 ਅਕਤੂਬਰ ਤੋਂ 09 ਨਵੰਬਰ ਤਕ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ ਲਿੰਕ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਨੂੰ ਲੱਗੀਆਂ ਵੱਖੋ ਵੱਖ ਅਲਾਮਤਾਂ ਵੀ ਖਤਮ ਹੋਣਗੀਆਂ। ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ ਲੈ ਕੇ 40 ਸਾਲ ਓਪਨ ਗਰੁੱਪ, 41 ਤੋਂ ਲੈ ਕੇ 50 ਸਾਲ ਤੱਕ ਓਪਨ ਗਰੁੱਪ ਅਤੇ 50 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ।



ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਹਨਾਂ ਖੇਡਾਂ ਬਾਬਤ ਮਸ਼ਾਲ 25 ਅਗਸਤ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੁੱਜੇਗੀ ਤੇ 26 ਅਗਸਤ ਨੂੰ ਜ਼ਿਲ੍ਹਾ ਪਟਿਆਲਾ ਲਈ ਰਵਾਨਾ ਹੋਵੇਗੀ। ਕਾਰਵਾਈਆਂ ਜਾਣ ਵਾਲੀਆਂ ਖੇਡਾਂ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ- ਖੋ, ਹੈਂਡਬਾਲ, ਸਾਫਟਬਾਲ,  ਗਤਕਾ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਸ਼ਤਰੰਜ, ਫੈਂਸਿੰਗ ਸਮੇਤ ਵੱਖੋ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ, ਸੀਨੀਅਰ ਬਾਸਕਟਬਾਲ ਕੋਚ ਸ਼੍ਰੀ ਰਾਹੁਲਦੀਪ ਸਿੰਘ ਅਤੇ ਖੇਡ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਖੇਡਾਂ ਸਬੰਧੀ ਤਿਆਰੀਆਂ ਜੰਗੀ ਪੱਧਰ ਉੱਤੇ ਜਾਰੀ ਹਨ। ਇਸ ਸਬੰਧੀ ਵੱਖੋ ਵੱਖ ਕਮੇਟੀਆਂ ਬਣਾਈਆਂ ਗਈਆਂ ਹਨ ਤੇ ਖੇਡ ਮੈਦਾਨਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"