Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ : ਗੁਪਤਾ

August 22, 2024 05:41 PM
SehajTimes

ਫਤਹਿਗੜ੍ਹ ਸਾਹਿਬ : ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਬਜ਼ੁਰਗ ਆਪਣੀ ਜ਼ਿੰਦਗੀ ਭਰ ਦੀ ਮਿਹਨਤ ਨਾਲ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤਯਾਬੀ ਅਤੇ ਉਨ੍ਹਾਂ ਦੇ ਰਹਿਣ ਸਹਿਣ ਦੇ ਸੁਚੱਜੇ ਪ੍ਰਬੰਧਾਂ ਲਈ ਸਰਕਾਰ ਵੱਲ੍ਹੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਣਾ ਯਕੀਨੀ ਬਣਾਉਣਾ ਵੀ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਬਜ਼ੁਰਗ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਸ਼ਵ ਬਜ਼ੁਰਗ ਦਿਵਸ ਦੇ ਮੌਕੇ ਤੇ ਸਰਹਿੰਦ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬਜ਼ੁਰਗਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੀਨੀਅਰ ਸਿਟੀਜ਼ਨ ਨੂੰ ਘਰੇਲੂ ਜਾਇਦਾਦ ਦੇ ਝਗੜਿਆਂ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਸਮੱਸਿਆ ਦਾ ਸਾਹਮਣਾ ਕਰਨਾ ਪਵੇ ਜਾਂ ਸਰਕਾਰ ਵੱਲ੍ਹੋਂ ਬਜ਼ੁਰਗਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਦਿੱਤੀਆਂ ਜਾਂਦੀਆਂ ਸਹੂਲਤਾਂ ਨਾ ਮਿਲਣ ਤਾਂ ਉਹ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਹਾਸਲ ਕਰ ਸਕਦੇ ਹਨ।

ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬਜ਼ੁਰਗਾਂ ਦੇ ਕਾਨੂੰਨੀ ਹੱਕਾਂ ਬਾਰੇ ਅਤੇ ਬਜ਼ੁਰਗਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਵੱਲ੍ਹੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ ਚੀਫ ਜੂਡੀਸ਼ੀਅਲ ਮੇਜਿਸਟ੍ਰੇਟ ਸ਼੍ਰੀਮਤੀ ਦੀਪਤੀ ਗੋਇਲ ਨੇ ਵੀ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਨ੍ਹਾਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਜ਼ੁਰਗਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਇੱਜਤ ਮਾਣ ਨਾਲ ਆਪਣਾ ਜੀਵਨ ਨਿਰਬਾਹ ਕਰ ਸਕਣ। ਇਸ ਮੌਕੇ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਆਰ.ਐੱਨ.ਸ਼ਰਮਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸਮੇਂ-ਸਮੇਂ ਤੇ ਬਜ਼ੁਰਗਾਂ ਨੂੰ ਲੋੜ ਪੈਣ ਤੇ ਦਿੱਤੀ ਜਾਂਦੀ ਕਾਨੂੰਨੀ ਸਹਾਇਤਾ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਬਜ਼ੁਰਗਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ