Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਨਸ਼ਨਰ ਭਲਕੇ ਅਰੋੜਾ ਦੇ ਘਰ ਮੂਹਰੇ ਫੂਕਣਗੇ ਲਾਰਿਆਂ ਦੀ ਪੰਡ 

August 23, 2024 12:25 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਤੋਂ ਖ਼ਫ਼ਾ ਪੈਨਸ਼ਨਰ 24 ਅਗਸਤ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਸੂਬਾ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣਗੇ। ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਕਾਰਜ਼ਕਾਰਨੀ ਦੀ ਹੰਗਾਮੀ ਮੀਟਿੰਗ ਸੁਨਾਮ ਵਿਖੇ ਰਾਮ ਸਰੂਪ ਢੈਪਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਨੂੰ ਜਲੰਧਰ ਦੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਰੋਸ ਮੁਜਾਹਰਾ ਨਾ ਕਰਨ ਦੀ ਅਪੀਲ ਕੀਤੀ ਅਤੇ ਫਰੰਟ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ। ਲੇਕਿਨ ਜ਼ਿਮਨੀ ਚੋਣ ਤੋਂ ਬਾਅਦ ਮੀਟਿੰਗਾਂ ਦਾ ਵਾਰ ਵਾਰ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ। ਹੱਦ ਤਾਂ ਉਦੋਂ ਹੋ ਗਈ ਜਦੋਂ 22 ਅਗਸਤ ਦੀ ਮੀਟਿੰਗ ਨਾ ਕਰਕੇ ਅਗਲੀ ਮੀਟਿੰਗ 22 ਸਤੰਬਰ ਦੀ  ਦੇ ਦਿੱਤੀ ਅਤੇ ਮੀਟਿੰਗ ਵੀ ਕੈਬਨਿਟ ਸਬ ਕਮੇਟੀ ਨਾਲ ਫਿਕਸ ਕਰ ਦਿੱਤੀ। ਆਪ ਮੁੱਖ ਮੰਤਰੀ ਨੇ ਗੱਲਬਾਤ ਤੋਂ ਕੰਨੀ ਕੱਟੀ ਗਿਆ। ਜਿਸਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਗੁੱਸੇ ਅਤੇ ਰੋਸ ਦੀ ਲਹਿਰ ਹੈ। ਮੀਟਿੰਗ ਨੇ ਫੈਸਲਾ ਕੀਤਾ ਹੈ ਸੂਬਾਈ ਫੈਸਲੇ ਮੁਤਾਬਕ 24 ਅਗਸਤ ਨੂੰ ਮੁੱਖ ਮੰਤਰੀ ਦੇ ਝੂਠੇ ਲਾਰਿਆਂ ਅਤੇ ਵਾਅਦਿਆਂ ਦੀ ਪੰਡ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਫਰੰਟ ਵਿੱਚ ਸ਼ਾਮਿਲ ਦੀ ਪੈਨਸ਼ਨਰ ਐਸੋਸੀਏਸ਼ਨ ਸੁਨਾਮ ਅਤੇ ਪੀ ਐਸ ਪੀ ਸੀ ਐਲ ਅਤੇ ਟਰਾਂਸਕੋ‌ ਪੈਨਸ਼ਨ ਯੂਨੀਅਨ ਵਲੋਂ  ਸਾਂਝੇ ਤੌਰ ਤੇ ਫੂਕੀ ਜਾਵੇਗੀ। ਮੀਟਿੰਗ ਨੂੰ ਭੁਪਿੰਦਰ ਸਿੰਘ ਛਾਜਲੀ, ਜੀਤ ਸਿੰਘ ਬੰਗਾ, ਧਰਮ ਸਿੰਘ, ਕੇਹਰ ਸਿੰਘ ਜੋਸਨ, ਪਦਮ ਕੁਮਾਰ ਛਾਜਲੀ, ਦਰਸ਼ਨ ਸਿੰਘ ਮੱਟੂ, ਪਵਨ ਸ਼ਰਮਾ, ਬ੍ਰਿਜ ਲਾਲ ਧੀਮਾਨ, ਹਰਨੇਕ ਸਿੰਘ ਨੱਢਾ, ਨਰੇਸ਼ ਸਰਮਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੈਨਸ਼ਨਰਾਂ ਨੂੰ ਵੱਡੀ ਗਿਣਤੀ ਵਿੱਚ 24 ਅਗਸਤ ਨੂੰ ਮਾਤਾ ਮੋਦੀ ਪਾਰਕ ਵਿੱਚ ਪਹੁੰਚਣ ਦਾ ਸੱਦਾ ਦਿੱਤਾ।

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ