Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗੱਸਤ ਤੋਂ   

August 23, 2024 03:23 PM
SehajTimes
ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗੱਸਤ ਤੋਂ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉਥੇ ਜਾ ਕੇ ਫ਼ਾਰਮ ਭਰ ਸਕਦਾ ਹੈ। ਅੱਖਾਂ ਦਾਨ ਕਰਨ ਲਈ www.nhm.punjab.gov.in/eye_donation ਉਤੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।
ਸੀਨੀਅਰ ਸਿਹਤ ਅਧਿਕਾਰੀ ਨੇ ਕਿਹਾ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਡਾ. ਰੇਨੂੰ ਸਿੰਘ ਨੇ ਅੱਗੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਤਿ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਮਗਰੋਂ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਅਪਣੇ ਪਰਵਾਰ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਪੁਤਲੀ ਬਦਲਣ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਂਦੇ ਹਨ।
 
ਅੱਖਾਂ ਦੇ ਦਾਨ ਬਾਰੇ ਕੁਝ ਅਹਿਮ ਤੱਥ
 
ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤਕ ਅੱਖਾਂ ਦੀ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿਤਾ ਜਾਵੇ ਅਤੇ ਅੱਖਾਂ ਉਤੇ ਗਿੱਲਾ ਤੇ ਸਾਫ਼ ਕੱਪੜਾ ਰਖਿਆ ਜਾਵੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ਵਿਚ ਚਿਹਰੇ ਉਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲਗਦਾ। 
 
 
 
 

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ