Tuesday, September 16, 2025

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਆਂਗਨਵਾੜੀ ਵਰਕਰਾਂ ਲਈ ਲਗਾਇਆ ਗਿਆ ਸਿਖਲਾਈ ਕੈਂਪ

August 23, 2024 04:14 PM
SehajTimes

ਫਤਹਿਗੜ੍ਹ ਸਾਹਿਬ : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਜਿਲ੍ਹਾ ਫਤਿਹਗੜ੍ਹ ਸਾਹਿਬ ਵਲੋਂ ਵੱਖ-ਵੱਖ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਜ਼ ਲਈ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਬਲਾਕਾਂ ਤੋ 14 ਆਂਗਨਵਾੜੀ ਵਰਕਰਾਂ  ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਸ਼ਾਮਿਲ ਹੋਏ ਆਂਗਨਵਾੜੀ ਵਰਕਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੰਤੁਲਿਤ ਖੁਰਾਕ ਹਰ ਉਮਰ ਵਰਗ ਲਈ ਬਹੁਤ ਜ਼ਰੂਰੀ ਹੈ ਅਤੇ ਗਰਭਅਵਸਥਾ ਦੌਰਾਨ ਇਸ ਦਾ ਮੱਹਤ ਹੋਰ ਵੀ ਵਧ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਣ ਸ਼ਰੀਰ ਦੀਆਂ ਖੁਰਾਕੀ ਲੋੜਾਂ ਵਿਚ ਵੀ ਬਦਲਾਅ ਆ ਰਿਹਾ ਹੈ। ਇਸ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਆਂਗਨਵਾੜੀ ਵਰਕਰਜ਼ ਦੀ ਇਸ ਵਿੱਚ ਮੱਹਤਵਪੂਰਣ ਭੂਮਿਕਾ ਹੈ । ਉਨ੍ਹਾਂ ਨੇ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਔਰਤਾਂ ਲਈ ਭੋਜਨ ਸੰਬਧੀ ਸਿਫਾਰਸ਼ਾਂ ਬਾਰੇ ਵੀ ਵਿਸਥਾਰ ਵਿਚ ਦੱਸਿਆ। ਉਨ੍ਹਾਂ ਨੇ ਅਨੀਮਿਆ ਦੇ ਕਾਰਣ ਅਤੇ ਲਛਣਾਂ ਬਾਰੇ ਜਾਣਕਾਰੀ ਦਿੱਤੀ। ਇਸ ਸਿਖਲਾਈ ਕੈਂਪ ਵਿੱਚ ਅਨੀਮਿਆ ਦੇ ਪ੍ਰਬੰਧਨ ਵਿੱਚ ਖੁਰਾਕ ਦੀ ਮੱਹਤਤਾ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਗਰਭ ਅਵਸਥਾ, ਦੁੱਧ ਪਿਲਾਉਣ ਵਾਲੀਆਂ ਔਰਤਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਦੀ ਭੋਜਨ ਸੰਬਧੀ ਸਿਫਾਰਸ਼ਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ