Friday, January 30, 2026
BREAKING NEWS
ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀ

Malwa

ਖੇਤੀਬਾੜੀ ਵਿਭਾਗ ਨੇ ਪਿੰਡ ਮੰਜੌਲੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

August 23, 2024 04:38 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮੰਜੌਲੀ ਵਿਖੇ ਖੇਤੀਬਾੜੀ ਵਿਭਾਗ ਬਲਾਕ ਘਨੌਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ। ਬਲਾਕ ਪੱਧਰੀ ਕੈਂਪ ਵਿਚ ਪਿੰਡ ਦੇ ਅਗਾਂਹਵਧੂ ਕਿਸਾਨ ਰਣਜੋਧ ਸਿੰਘ, ਮੁਕੰਦ ਸਿੰਘ, ਉਜਾਗਰ ਸਿੰਘ, ਭੀਮ ਸਿੰਘ ਅਤੇ ਬਲਵੀਰ ਸਿੰਘ ਨੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ ਨੇ ਝੋਨੇ ਦੀ ਫ਼ਸਲ ਉੱਪਰ ਕੀੜੇ ਮਕੌੜਿਆਂ ਦੇ ਹਮਲੇ ਦੀ ਰੋਕਥਾਮ ਲਈ, ਡਾ. ਅਮਨਪ੍ਰੀਤ ਸਿੰਘ ਸੰਧੂ ਨੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ, ਡਾ. ਅਮਨਦੀਪ ਕੌਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ, ਡਾ. ਸਿਕੰਦਰ ਸਿੰਘ ਨੇ ਪੀ.ਐਮ.ਕਿਸਾਨ ਸਕੀਮ ਸਬੰਧੀ ਅਤੇ ਡਾ. ਗੁਰਮੇਲ ਸਿੰਘ ਨੇ ਫ਼ਸਲੀ ਵਿਭਿੰਨਤਾ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।
  ਕੈਂਪ ਵਿਚ ਡਾ. ਜੁਪਿੰਦਰ ਸਿੰਘ ਪੰਨੂ ਅਤੇ ਡਾ. ਜਸਨੀਨ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਮਨਪ੍ਰੀਤ ਸਿੰਘ ਅਤੇ ਸੰਜੀਵ ਕੁਮਾਰ ਨੇ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਹੋਏ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਫਲਦਾਰ ਅਤੇ ਛਾਂ ਵਾਲੇ ਬੂਟੇ ਆਪਣੇ ਖੇਤਾਂ ਵਿਚ ਲਗਾਉਣ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਐਸ.ਆਈ. ਬਲਜਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਮਨਦੀਪ ਸਿੰਘ ਸਮੇਤ ਲਗਭਗ ਪਿੰਡ ਦੇ 100 ਕਿਸਾਨਾਂ ਨੇ ਭਾਗ ਲਿਆ

Have something to say? Post your comment