Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜਨੀਤਕ ਪਾਰਟੀਆਂ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ: ਵਧੀਕ ਜ਼ਿਲਾ ਚੋਣ ਅਫਸਰ

August 23, 2024 05:44 PM
SehajTimes

ਐਸ.ਏ.ਐਸ.ਨਗਰ : ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਰਾਜ ਸ਼ਿਆਮ ਤਿੜਕੇ,ਆਈ.ਏ.ਐਸ., ਐਸ.ਏ.ਐਸ.ਨਗਰ ਨੇ ਕਲ੍ਹ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਡੋਰ ਟੂ ਡੋਰ ਸਰਵੇ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 01.01.2025 ਦੀ ਯੋਗਤਾ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਇਸ ਮਿਤੀ ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟਾਂ ਬਣਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ।

ਵਧੀਕ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 20.08.24 ਤੋਂ 20.09.24 ਤੱਕ ਘਰ-ਘਰ ਸਰਵੇ ਕੀਤਾ ਜਾਵੇਗਾ ਅਤੇ 1 ਜਨਵਰੀ 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਵੀ ਇਕੱਤਰ ਕੀਤੇ ਜਾਣਗੇ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐੱਲ.ਓਜ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਚੋਣ ਕਮਿਸ਼ਨ ਦੀ ਵੈਬਸਾਈਟ, ਜਾਂ ਮੋਬਾਇਲ ਐਪ ਵੋਟਰ ਹੈਲਪ ਲਾਈਨ ਐਪ ‘ਤੇ ਵੀ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪੋ-ਆਪਣੇ ਬੂਥ ਲੈਵਲ ਏਜੰਟ ਨਿਯੁੱਕਤ ਕਰਕੇ ਉਨ੍ਹਾਂ ਦੇ ਵੇਰਵੇ ਪ੍ਰਸ਼ਾਸ਼ਨ ਨਾਲ ਵੀ ਸਾਂਝੇ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਹਰ ਪੱਖੋਂ ਮੁਕੰਮਲ ਕਰ ਕੇ ਹੀ ਜਮ੍ਹਾ ਕਰਵਾਏ ਜਾਣ।

ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਸੰਜੇ ਕੁਮਾਰ, ਚੋਣ ਕਾਨੂੰਗੋ ਸ੍ਰੀ ਸੁਰਿੰਦਰ ਕੁਮਾਰ, ਕਲਰਕ ਜਸਵਿੰਦਰ ਕੌਰ, ਕਾਂਗਰਸ ਪਾਰਟੀ ਦੇ ਹਰਕੇਸ਼ ਚੰਦ ਸ਼ਰਮਾ, ਬਹੁਜਨ ਸਮਾਜ ਪਾਰਟੀ ਦੇ ਸੁਖਦੇਵ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਡਾ. ਵਰਿੰਦਰ ਸਿੰਘ ਆਦਿ ਹਾਜ਼ਰ ਆਏ।

Have something to say? Post your comment

 

More in Chandigarh

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ