Friday, February 20, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ : ਹਰਚੰਦ ਸਿੰਘ ਬਰਸਟ

August 24, 2024 03:23 PM
SehajTimes

ਆਪਣੇ ਚਹੇਤਿਆਂ ਨੂੰ ਊੱਚੇ ਅਹੁਦਿਆਂ ਤੇ ਬਿਠਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ

ਚੰਡੀਗੜ੍ਹ :ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। ਭਾਜਪਾ ਵੱਲੋਂ ਸੰਵਿਧਾਨ ਵਿੱਚ ਦਿੱਤੇ ਰਿਜ਼ਰਵੇਸ਼ਨ ਦੇ ਅਧਿਕਾਰਾਂ ਨੂੰ ਤਾਕ ਤੇ ਰੱਖ ਕੇ ਇਹ ਭਰਤੀ ਕੱਢੀ ਗਈ ਸੀ, ਤਾਂ ਜੋ ਉਹ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਊੱਚੇ ਅਹੁਦਿਆਂ ਤੇ ਬੈਠਾ ਸਕਣ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਭਾਰਤ ਦੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ, ਪਰੰਤੂ ਭਾਜਪਾ ਸੱਤਾ ਦੇ ਨਸ਼ੇ ਵਿੱਚ ਗੜੁਚ ਹੋ ਕੇ ਸੰਵਿਧਾਨ ਨੂੰ ਵੀ ਟਿਚ ਸਮਝ ਰਹੀ ਹੈ, ਜਿਸਦਾ ਜਵਾਬ ਭਾਰਤ ਦੇ ਲੋਕ ਭਾਜਪਾ ਨੂੰ ਜਰੂਰ ਦੇਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਅਣਦੇਖਾ ਕਰਕੇ ਲੇਟਰਲ ਐਂਟਰੀ ਰਾਹੀਂ ਆਈਏਐਸ ਪੱਧਰ ਦੀਆਂ 60 ਤੋਂ ਵੱਧ ਅਸਾਮੀਆਂ ਭਰ ਚੁੱਕੀ ਹੈ ਤੇ ਹੁਣ ਫਿਰ 45 ਹੋਰ ਅਹੁਦਿਆਂ ਤੇ ਨਿਯੁਕਤੀਆਂ ਕਰਨਾ ਚਾਹੁੰਦੀ ਸੀ। ਪਰ ਦੇਸ਼ ਵਿੱਚ ਇਸਦਾ ਵਿਰੋਧ ਹੋਣ ਅਤੇ ਚਾਰ ਰਾਜਾਂ ਵਿੱਚ ਚੋਣ ਹੋਣ ਕਾਰਨ ਇਸ ਨੂੰ ਰੱਦ ਕਰਨਾ ਪਿਆ। ਚਾਹੇ ਭਾਜਪਾ ਨੇ ਚਾਰ ਰਾਜਾਂ ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਇਹ ਫ਼ੈਸਲਾ ਵਾਪਸ ਲੈ ਲਿਆ ਹੈ, ਪਰ ਲੋਕ ਇਹਨਾਂ ਦੇ ਇਰਾਦੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਚੋਣਾਂ ਵਿੱਚ ਉਹ ਭਾਜਪਾ ਨੂੰ ਇਸਦਾ ਕਰਾਰਾ ਜਵਾਬ ਦੇਣਗੇ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹਨਾਂ ਉੱਚ ਅਹੁਦਿਆਂ ਤੇ ਯੂ.ਪੀ.ਐਸ.ਸੀ. ਵੱਲੋਂ ਸਿਵਿਲ ਸਰਵਿਸਿਜ ਦੀ ਤਿੰਨ ਪੱਧਰ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਚੁਣੇ ਹੋਏ ਅਧਿਕਾਰੀਆਂ ਨੂੰ ਕਈ ਸਾਲਾਂ ਦਾ ਤਜੁਰਬਾ ਹਾਸਲ ਕਰਨ ਮਗਰੋਂ ਤੈਨਾਤ ਕੀਤਾ ਜਾਂਦਾ ਹੈ, ਪਰ ਲੇਟਰਲ ਐਂਟਰੀ ਰਾਹੀਂ ਯੂ.ਪੀ.ਐਸ.ਸੀ. ਵੱਲੋਂ ਸਿਰਫ਼ ਇੱਕ ਇੰਟਰਵਿਯੂ ਲੈ ਕੇ ਇਹਨਾਂ ਅਹੁਦਿਆਂ ਤੇ ਤੈਨਾਤੀ ਕਰ ਦਿੱਤੀ ਜਾਂਦੀ ਹੈ, ਜੋ ਕਿ ਗਰੀਬ ਲੋਕਾਂ ਦੇ ਹੱਕਾਂ ਨਾਲ ਧੱਕਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਰਿਜਰਵੇਸ਼ਨ ਦੇ ਨਿਯਮਾਂ ਨੂੰ ਅਣਦੇਖਾ ਕਰ ਲੇਟਰਲ ਐਂਟਰੀ ਰਾਹੀਂ ਭਰਤੀਆਂ ਕਰ ਚੁੱਕੀ ਹੈ, ਹੁਣ ਫਿਰ ਲੇਟਰਲ ਐਂਟਰੀ ਰਾਹੀਂ 45 ਹੋਰ ਸੀਟਾਂ ਭਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਕਾਰਜ ਛੱਡ ਕੇ ਸਮਾਜ ਵਿੱਚ ਸਾਰਿਆਂ ਦੇ ਭੱਲੇ ਲਈ ਕਾਰਜ ਕਰਨੇ ਚਾਹੀਦੇ ਹਨ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ