Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ

August 24, 2024 05:16 PM
SehajTimes

10 ਏਕੜ ਜ਼ਮੀਨ 'ਚ ਪਿਛਲੇ ਸੱਤ ਸਾਲਾ 'ਚ ਪਰਾਲੀ ਨੂੰ ਨਹੀਂ ਲਗਾਈ ਅੱਗ : ਨਾਜ਼ਰ ਸਿੰਘ

ਅੱਗ ਨਾ ਲਗਾਉਣ ਨਾਲ ਖੇਤ ਦੀ ਉਪਜਾਊ ਸ਼ਕਤੀ 'ਚ ਹੋਇਆ ਵਾਧਾ, ਖਾਦ ਦਾ ਖਰਚਾ 50 ਫ਼ੀਸਦੀ ਘੱਟ ਹੋਇਆ

ਪਟਿਆਲਾ : ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ, ਜਿਸ ਦੀ ਮਿਸਾਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲੀਪੁਰ ਦੇ ਕਿਸਾਨ ਨਾਜ਼ਰ ਸਿੰਘ ਹਨ, ਜੋ ਆਪਣੀ 10 ਏਕੜ ਜ਼ਮੀਨ ਵਿੱਚ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਪਿਛਲੇ ਸੱਤ ਸਾਲਾ ਤੋਂ ਖੇਤ ਵਿੱਚ ਹੀ ਕਰਦੇ ਆ ਰਹੇ ਹਨ। ਆਪਣਾ ਖੇਤੀ ਤਜਰਬਾ ਸਾਂਝਾ ਕਰਦਿਆਂ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ 6 ਏਕੜ ਆਪਣੀ ਅਤੇ 4 ਏਕੜ ਠੇਕੇ 'ਤੇ ਜ਼ਮੀਨ ਹੈ, ਜਿਸ 'ਤੇ ਉਨ੍ਹਾਂ ਪਿਛਲੇ ਸੱਤ ਸਾਲਾ ਦੌਰਾਨ ਕਦੇ ਅੱਗ ਨਹੀਂ ਲਗਾਈ ਹੈਪੀ ਸੀਡਰ ਤੇ ਸਮਾਰਟ ਸੀਡਰ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਇਆ ਹੈ। ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ 'ਚ ਮਿਲਾਉਣ ਸਦਕਾ ਉਹ ਝੋਨੇ ਦੀ ਕਟਾਈ ਤੋਂ ਬਾਅਦ ਤੁਰੰਤ ਖੇਤਾਂ ਨੂੰ ਕਣਕ ਬੀਜਣ ਲਈ ਤਿਆਰ ਕਰ ਲੈਦੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ 'ਚ 50 ਫ਼ੀਸਦੀ ਤੱਕ ਕਮੀ ਆਈ ਹੈ, ਉਥੇ ਹੀ ਝਾੜ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜਿਥੇ ਜਮੀਨ ਦੇ ਖੁਰਾਕ ਤੱਤ ਨਸ਼ਟ ਹੁੰਦੇ ਹਨ, ਉਥੇ ਉਪਜਾਊ ਸ਼ਕਤੀ ਵੀ ਘੱਟਦੀ ਹੈ।


ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ 'ਚ ਮਿਲਾਉਣ ਨਾਲ ਨਦੀਨ ਵੀ ਘੱਟ ਹੁੰਦੇ ਹਨ ਤੇ ਜਮੀਨ ਦੀ ਪਾਣੀ ਜਜ਼ਬ ਕਰਨ ਦੀ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਖਾਦਾਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦਾ ਸਹੀ ਤਰ੍ਹਾਂ ਨਿਪਟਾਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਅਸੀਂ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਾਂ ਸਗੋਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਰਹਿਣ ਲਈ ਸੁਰੱਖਿਅਤ ਵਾਤਾਵਰਣ ਦੇਣ 'ਚ ਯੋਗਦਾਨ ਪਾਵਾਂਗੇ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਂਹਵਧੂ ਕਿਸਾਨ ਨਾਜ਼ਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ