Tuesday, June 17, 2025

Chandigarh

ਸੁਰਿੰਦਰ ਸਿੰਘ ਬਣੇ ਪੰਜਾਬ ਮੰਡੀ ਬੋਰਡ ਇੰਪਲਾਈਜ ਯੂਨੀਅਨ ਦੇ ਪ੍ਰਧਾਨ

August 24, 2024 06:48 PM
SehajTimes

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਇੰਮਪਲਾਈਜ ਯੂਨੀਅਨ (ਰਜਿਃ) ਦੀਆਂ 18 ਸਾਲ ਬਾਅਦ ਹੋਈਆਂ ਚੋਣਾਂ ਵਿੱਚ ਸੁਰਿੰਦਰ ਸਿੰਘ ਗਰੁੱਪ ਨੇ ਕਲੀਨ ਸਵੀਪ ਕਰਦੇ ਹੋਏ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਗਰੁੱਪ ਦਾ ਹਰ ਉਮੀਦਵਾਰ ਵਿਰੋਧੀ ਉਮੀਦਵਾਰਾਂ ਤੋ ਚੰਗੀਆਂ ਵੋਟਾਂ ਨਾਲ ਜਿੱਤਿਆ ਹੈ। ਪੰਜਾਬ ਮੰਡੀ ਬੋਰਡ ਵਿੱਚ ਹੋਈਆਂ ਚੋਣਾਂ ਸ਼ਾਤੀ ਪੂਰਨ ਮਾਹੌਲ ਵਿੱਚ ਨੇਪਰੇ ਚੜੀਆਂ।  ਜਿਸ ਵਿੱਚ ਸੁਰਿੰਦਰ ਸਿੰਘ ਗਰੁੱਪ ਵੱਲੋਂ ਸੁਰਿੰਦਰ ਸਿੰਘ ਨੇ ਪ੍ਰਧਾਨ, ਗੁਰਪ੍ਰੀਤ ਸਿੰਘ ਨੇ ਮੀਤ ਪ੍ਰਧਾਨ, ਮੁਕੇਸ਼ ਕੁਮਾਰ ਨੇ ਜਨਰਲ ਸਕੱਤਰ, ਹਰੀਸ਼ ਪ੍ਰਸਾਦ ਨੇ ਪ੍ਰੈਸ ਸਕੱਤਰ ਅਤੇ ਭੁਪਿੰਦਰ ਸਿੰਘ ਨੇ ਕੈਸ਼ੀਅਰ ਦੇ ਪਦ ਤੇ ਜਿੱਤ ਹਾਸਲ ਕੀਤੀ। ਸਵੇਰੇ 9 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੀ। ਇਸ ਵਿੱਚ ਮੁੱਖ ਦਫਤਰ, ਜਿਲ੍ਹਾ ਮੰਡੀ ਦਫਤਰਾਂ, ਕਾਰਜਕਾਰੀ ਇੰਜੀਨੀਅਰਜ ਅਤੇ ਉਪ ਮੰਡਲ ਦਫਤਰਾਂ ਦੇ ਮੁਲਾਜਮਾਂ ਵੱਲੋ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।  ਦੇਰ ਸ਼ਾਮ ਨਤੀਜੇ ਐਲਾਨੇ ਜਾਣ ਮਗਰੋ ਸਾਰਿਆ ਨੇ ਢੋਲ ਦੀ ਥਾਪ ਤੇ ਭੰਗੜੇ ਪਾਏ ਅਤੇ ਲੱਡੂਆ ਨਾਲ ਸਾਰਿਆ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਨਵੇ ਬਣੇ ਪ੍ਰਧਾਨ ਸੁਰਿੰਦਰ ਸਿੰਘ ਨੇ ਸਾਰੇ ਮੁਲਾਜਮ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਵਾਇਆ ਕਿ ਭਵਿੱਖ ਵਿੱਚ ੳਨ੍ਹਾਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ