Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਛਾਜਲੀ ਥਾਣੇ ਅੱਗੇ ਲੋਕਾਂ ਵੱਲੋਂ ਧਰਨਾ ਸਰਕਾਰ ਖਿਲਾਫ ਨਾਅਰੇਬਾਜ਼ੀ 

August 25, 2024 04:54 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਲਹਿਰਾ ਮੁੱਖ ਸੜਕ ਤੇ ਪੈਂਦੇ ਪਿੰਡ ਛਾਜਲੀ ਵਿਖੇ ਸਥਿਤ ਬੌਟਲਿੰਗ ਪਲਾਂਟ ਦਾ ਦੂਸ਼ਿਤ ਪਾਣੀ ਧਰਤੀ ਹੇਠ ਪਾਉਣ ਦੇ ਦੋਸ਼ਾਂ ਤਹਿਤ ਸਬੰਧਿਤ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮੁਕੱਦਮਾ ਦਰਜ਼ ਕਰਨ ਦੀ ਮੰਗ ਨੂੰ ਲੈਕੇ ਐਤਵਾਰ ਨੂੰ ਪਿੰਡ ਛਾਜਲੀ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਛਾਜਲੀ ਥਾਣੇ ਅੱਗੇ ਧਰਨਾ ਦੇਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਕੁੱਝ ਦਿਨ ਪਹਿਲਾਂ ਫਰਮ ਦੇ ਨਾਮ ਮੁਕੱਦਮਾ ਦਰਜ਼ ਕੀਤਾ ਸੀ। ਛਾਜਲੀ ਥਾਣੇ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ , ਪਿੰਡ ਦੀ ਸਾਬਕਾ ਸਰਪੰਚ ਪਰਮਜੀਤ ਕੌਰ ਦੇ ਪਤੀ ਇੰਦਰਜੀਤ ਸਿੰਘ ਬਾਵਾ ਧਾਲੀਵਾਲ, ਮਜ਼ਦੂਰ ਆਗੂ ਗੋਬਿੰਦ ਛਾਜਲੀ, ਕਿਸਾਨ ਆਗੂ ਬਿੰਦਰਪਾਲ ਛਾਜਲੀ ,  ⁠ਪੱਪੀ  ਰਾਮ, ਕਿਸਾਨ ਆਗੂ ਗੁਰਸੇਵਕ ਸਿੰਘ , ਸੁਖਵੀਰ ਸਿੰਘ ਖਾਲਸਾ , ਗੁਰਜੰਟ ਸਿੰਘ ਮਜ਼ਦੂਰ ਮੁਕਤੀ ਮੋਰਚਾ ਨੇ ਕਿਹਾ ਕਿ ਛਾਜਲੀ ਵਿਖੇ ਸਥਿਤ ਬੌਟਲਿੰਗ ਪਲਾਂਟ ਦੇ ਪ੍ਰਬੰਧਕ ਪਲਾਂਟ ਦਾ ਦੂਸ਼ਿਤ ਪਾਣੀ ਬੋਰ ਰਾਹੀਂ ਧਰਤੀ ਹੇਠ ਪਾ ਰਹੇ ਸਨ ਜਿਸ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੰਘਰਸ਼ ਤੋਂ ਬਾਅਦ ਕੁੱਝ ਦਿਨ ਪਹਿਲਾਂ ਥਾਣਾ ਛਾਜਲੀ ਦੀ ਪੁਲਿਸ ਨੇ ਬੌਟਲਿੰਗ ਪਲਾਂਟ ਦੇ ਪ੍ਰਬੰਧਕਾਂ ਨੂੰ ਨਾਮਜ਼ਦ ਕਰਨ ਦੀ ਬਜਾਏ ਸਿਰਫ਼ ਫਰਮ ਦੇ ਨਾਮ ਐਫਆਈਆਰ ਦਰਜ ਕਰ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਪੁਲਿਸ ਬੌਟਲਿੰਗ ਪਲਾਂਟ ਦੇ ਪ੍ਰਬੰਧਕਾਂ ਨੂੰ ਨਾਮਜ਼ਦ ਕਰਕੇ ਮੁਕੱਦਮਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਦੂਸ਼ਿਤ ਪਾਣੀ ਧਰਤੀ ਹੇਠ ਪਾਉਣ ਨਾਲ ਬਿਮਾਰੀਆਂ ਫੈਲ ਰਹੀਆਂ ਹਨ। ਇਸੇ ਦੌਰਾਨ ਥਾਣਾ ਛਾਜਲੀ ਦੇ ਐਸ ਐਚ ਓ ਅਮਰੀਕ ਸਿੰਘ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਪੂਰੀ ਜਾਂਚ ਕਰਕੇ ਸਬੰਧਤ ਵਿਅਕਤੀਆਂ ਨੂੰ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਜਾਵੇਗਾ। ਪੁਲਿਸ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ