Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੋਦੀ ਦੀ ਅਗਵਾਈ ਹੇਠ ਐਨਡੀਏ ਸਰਕਾਰ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ : ਸੋਢੀ 

August 25, 2024 05:07 PM
ਦਰਸ਼ਨ ਸਿੰਘ ਚੌਹਾਨ

ਭਾਜਪਾ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ 

 
ਸੁਨਾਮ : ਐਤਵਾਰ ਨੂੰ ਸੁਨਾਮ ਦੇ ਨਿਰਮਾਣ ਕੈਂਪਸ ਵਿਖੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ 2024 'ਤੇ ਕੇਂਦਰਿਤ ਭਾਜਪਾ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਮੀਤ ਪ੍ਰਧਾਨ ਜੀਵਨ ਗਰਗ, ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਡਾਕਟਰ ਅਮਿੱਤ ਕਾਂਸਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਭਾਜਪਾ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਹਿਲੀ ਸਤੰਬਰ ਤੋਂ ਸ਼ੁਰੂ ਹੋ ਰਹੀ ਇਸ ਮੈਂਬਰਸ਼ਿਪ ਮੁਹਿੰਮ ਰਾਹੀਂ ਪਾਰਟੀ ਦੀ ਦੂਰਅੰਦੇਸ਼ੀ ਅਤੇ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਭਾਜਪਾ ਮੁਲਕ ਦੀ ਜਨਤਾ ਦੇ ਹਿੱਤਾਂ 'ਤੇ ਉਸਾਰੂ ਪ੍ਰਭਾਵ ਪਾਉਣ ਲਈ ਵਚਨਬੱਧ ਹੈ। ਭਾਜਪਾ ਆਗੂਆਂ ਦਿਆਲ ਸਿੰਘ ਸੋਢੀ, ਜੀਵਨ ਗਰਗ ਅਤੇ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਵਿਸ਼ਵ ਪੱਧਰ 'ਤੇ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ | ਭਾਰਤ ਦੀ ਸ਼ਾਖ ਪੂਰੀ ਦੁਨੀਆਂ ਵਿੱਚ ਵਧੀ ਹੈ। ਅੰਤਰਰਾਸ਼ਟਰੀ ਸੰਕਟ ਦੇ ਹੱਲ ਲਈ ਕਈ ਦੇਸ਼ ਭਾਰਤ ਵੱਲ ਦੇਖਦੇ ਹਨ। ਬੁਲਾਰਿਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਪੰਜਾਬ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ ਅਤੇ ਭਾਜਪਾ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਲੋਕਾਂ ਵਿੱਚ ਜਾ ਰਹੀ ਹੈ। ਭਾਜਪਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰੇਗੀ। ਭਾਜਪਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਰ ਮੰਚ ਤੋਂ ਉਠਾਏਗੀ। ਬੁਲਾਰਿਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਨਿੱਤ ਦਿਨ ਬੇਦੋਸ਼ਿਆਂ ਨੂੰ ਗੋਲੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਬਾਵਜੂਦ ਇਸਦੇ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਇਸ ਮੌਕੇ ਸ਼ੇਰਵਿੰਦਰ ਸਿੰਘ ਡਸਕਾ, ਰਾਜੀਵ ਕੁਮਾਰ ਮੱਖਣ, ਸੰਜੇ ਗੋਇਲ, ਦਰਸ਼ਨ ਸਿੰਘ, ਸ਼ੰਕਰ ਬਾਂਸਲ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ